ਕਿਸਾਨੀ ਅੰਦੋਲਨ ‘ਤੇ ਅੱਜ ਮੁੜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ
ਚੰਡੀਗੜ੍ਹ, 19 ਦਸੰਬਰ: ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ (19 ਦਸੰਬਰ) ਨੂੰ ਇਕ ਹੋਰ ਸੁਣਵਾਈ ਹੋਵੇਗੀ। ਬੀਤੇ ਕੱਲ੍ਹ (18 ਦਸੰਬਰ) ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਵੱਡਾ ਫੈਸਲਾ ਸੁਣਾ ਸਕਦੀ ਹੈ। ਕਿਸਾਨ 10 ਮਹੀਨਿਆਂ ਤੋਂ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜੋ: ਪੰਜਾਬ ‘ਚ ਹੱਡ ਚੀਰਵੀਂ ਠੰਡ! ਮੌਸਮ ਵਿਭਾਗ ਵੱਲੋਂ ਇਨ੍ਹਾਂ 10 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ
ਬੀਤੇ ਕੱਲ੍ਹ ਅਦਾਲਤ ‘ਚ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਅਸੀਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਕਿਸਾਨਾਂ ਨੇ ਇਨਕਾਰ ਕਰ ਦਿੱਤਾ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ, “ਸਾਡੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਹ ਇੱਥੇ ਸਿੱਧੇ ਆ ਕੇ ਸੁਝਾਅ ਜਾਂ ਮੰਗਾਂ ਪੇਸ਼ ਕਰ ਸਕਦੇ ਹਨ ਜਾਂ ਆਪਣਾ ਪ੍ਰਤੀਨਿਧੀ ਭੇਜ ਸਕਦੇ ਹਨ।” ਇਸ ਤੋਂ ਇਲਾਵਾ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿਸ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ।