ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ, ਜਗਜੀਤ ਸਿੰਘ ਡੱਲੇਵਾਲ ਜਾਰੀ ਕਰਨਗੇ ਸੰਦੇਸ਼
ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਬੁੱਧਵਾਰ ਨੂੰ ਖਨੌਰੀ ਬਾਰਡਰ ‘ਤੇ ਇੱਕ ਵਿਸ਼ਾਲ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਕਿ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਜਨਤਾ ਨੂੰ ਸੰਦੇਸ਼ ਦੇਣਗੇ।
13 ਫਰਵਰੀ ਨੂੰ ਸ਼ੰਭੂ ਬਾਰਡਰ ‘ਤੇ ਮਹਾਪੰਚਾਇਤ
ਦੱਸ ਦਈਏ ਕਿ ਵੀਰਵਾਰ (13 ਫਰਵਰੀ) ਨੂੰ ਸ਼ੰਭੂ ਬਾਰਡਰ ‘ਤੇ ਮਹਾਪੰਚਾਇਤ ਹੋਵੇਗੀ, ਜਿਸ ‘ਚ ਕਿਸਾਨਾਂ ਦੀ ਆਮਦ ਪਹਿਲਾਂ ਤੋਂ ਹੀ ਸ਼ਾਮਲ ਹੋਣੀ ਸ਼ੁਰੂ ਹੋ ਗਈ ਹੈ। ਦੋਵਾਂ ਮੋਰਚਿਆਂ ਦੇ ਕਾਰਜਕ੍ਰਮ ਅਨੁਸਾਰ ਮੰਗਲਵਾਰ ਨੂੰ ਹਰਿਆਣਾ-ਰਾਜਸਥਾਨ ਸਰਹੱਦ ‘ਤੇ ਸਥਿਤ ਰਤਨਪੁਰਾ ਮੋਰਚੇ ‘ਤੇ ਕਿਸਾਨ ਮਹਾਪੰਚਾਇਤ ਹੋਈ। ਇਸ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ ਆਇਆ ਸਾਹਮਣੇ, ਪੜੋ ਕੀ ਕਿਹਾ
ਦੂਜੇ ਪਾਸੇ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਨਾਲ ਏਕਤਾ ਦੇ ਪ੍ਰਸਤਾਵ ਨੂੰ ਲੈ ਕੇ ਮੀਟਿੰਗ ਰੱਖੀ ਗਈ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇੱਕ ਮੰਚ ‘ਤੇ ਲਿਆਇਆ ਜਾਵੇ। ਪਰ ਖਨੌਰੀ ਫਰੰਟ ਦੇ ਕਿਸਾਨ ਆਗੂਆਂ ਨੇ ਇਸ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸ਼ੰਭੂ ਮੋਰਚਾ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਹੋਣਗੇ।