ਕਿਸਾਨ ਫਿਰ ਕਰਨਗੇ ਦਿੱਲੀ ਕੂਚ! ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸ਼ੰਭੂ ਬਾਰਡਰ ‘ਤੇ ਅਹਿਮ ਮੀਟਿੰਗ
ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਸ਼ੰਭੂ ਸਰਹੱਦ ਵਿਖੇ ਕਿਸਾਨਾਂ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ਵਿੱਚ ਸੰਘਰਸ਼ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਦਾ ਅਗਲਾ ਜੱਥਾ ਮੁੜ ਦਿੱਲੀ ਵੱਲ ਕੂਚ ਕਦੋ ਕਰੇਗਾ? ਇਸ ‘ਤੇ ਵੀ ਮਿਤੀ ਅਤੇ ਰਣਨੀਤੀ ਤਿਆਰ ਕੀਤੀ ਜਾਵੇਗੀ।
ਖਨੌਰੀ ਦੀ ਤਾਜ਼ਾ ਸਥਿਤੀ ਬਾਰੇ ਵੀ ਵਿਚਾਰ-ਵਟਾਂਦਰਾ
ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਖਨੌਰੀ ਦੀ ਤਾਜ਼ਾ ਸਥਿਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਿਸ ਤਰ੍ਹਾਂ ਲੋਕਾਂ ਨੇ ਪੰਜਾਬ ਬੰਦ ਵਿੱਚ ਸਹਿਯੋਗ ਦਿੱਤਾ। ਇਸ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ ਜਾਵੇਗਾ। ਕਿਸਾਨ ਅੰਦੋਲਨ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ‘ਤੇ ਵੀ ਚਰਚਾ ਹੋਵੇਗੀ।
ਕਿਸਾਨਾਂ ਦੀ ਮਹਾਂਪੰਚਾਇਤ
ਦੱਸ ਦਈਏ ਕਿ 4 ਜਨਵਰੀ ਨੂੰ ਖਨੌਰੀ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ। ਉਹ ਮਹਾਪੰਚਾਇਤ ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦੇ ਹਨ। ਇਸ ਦੌਰਾਨ ਡੱਲੇਵਾਲ ਲੋਕਾਂ ਲਈ ਸੰਦੇਸ਼ ਵੀ ਜਾਰੀ ਕਰਨਗੇ।
ਨਵੇਂ ਸਾਲ ‘ਤੇ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਲਖਨਊ ਦੇ ਹੋਟਲ ‘ਚ ਇਕੋ ਪਰਿਵਾਰ ਦੇ 5 ਮੈਂਬਰਾਂ ਦਾ ਕ/ਤਲ