ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ : ਡੀ. ਐਫ. ਐਸ. ਸੀ. 

0
25
District Food and Supply Controller

ਪਟਿਆਲਾ , 29 ਅਗਸਤ 2025 : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (District Food and Supply Controller) ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ । ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ ਤੇ ਵਿਚਾਰ ਚਰਚਾ ਕੀਤੀ। ਉਹਨਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ।

ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖ਼ਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ (Dry rice) ਹੀ ਲੈ ਕੇ ਆਉਣ । ਉਹਨਾਂ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਦਰਸਾਂਉਂਦੇ ਹੋਏ ਵਿਸ਼ੇਸ਼ ਤੌਰ ‘ ਤੇ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਕਿਸਾਨਾਂ ਦੀ ਫ਼ਸਲ ਦੀ ਖਰੀਦ ਜਲਦੀ ਹੋ ਜਾਂਦੀ ਹੈ ਅਤੇ ਇਸ ਉਪਰੰਤ ਅਦਾਇਗੀ ਵੀ ਤੁਰੰਤ ਹੋ ਜਾਂਦੀ ਹੈ । ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ, ਜਿਸ ਕਾਰਨ ਬਾਕੀ ਰਹਿੰਦੇ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਜਿਣਸ ਵੇਚਣ ਲਈ ਮਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ

ਡੀ. ਐਫ. ਐਸ. ਸੀ. ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ (All necessary arrangements for purchase) ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ, ਇਸ ਲਈ ਉਹਨਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਸਕੇ ।

Read More : ਪਨਸਪ ਤੇ ਪਨਗ੍ਰੇਨ ਤੋਂ ਅੱਗੇ ਨਿਕਲਿਆ ਮਾਰਕਫੈੱਡ, ਕਿਸਾਨਾਂ ਨੂੰ 95% ਤੱਕ ਕੀਤੀ ਅਦਾਇਗੀ

LEAVE A REPLY

Please enter your comment!
Please enter your name here