ਪਟਿਆਲਾ, 22 ਅਗਸਤ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਆਗਾਮੀ ਸੀਜਨ ‘ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ (Procurement process) ਨਾਲ ਕਰਵਾਉਣ ਲਈ ਬੈਠਕ ਕਰਕੇ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ‘ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਗਿੱਲਾ ਝੋਨਾ ਮੰਡੀਆਂ ‘ਚ ਲਿਆਉਣ ਨਾਲ ਦਾਣਾ ਬਦਰੰਗ ਹੋਣ ਕਰਕੇ ਚਾਵਲਾਂ ਦੀ ਗੁਣਵੱਤਾ ਮਾੜੀ ਹੋ ਜਾਵੇਗੀ
ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਆਪਣੀ ਝੋਨੇ ਦੀ ਫ਼ਸਲ ਨਿਰਧਾਰਤ ਨਮੀ ਵਾਲੀ ਤੇ ਸੁਕਾ ਕੇ ਲਿਆਉਣੀ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ‘ਚ ਆਪਣੀ ਫ਼ਸਲ ਵੇਚਣ ਸਮੇਂ ਜਿਆਦਾ ਸਮਾਂ ਉਡੀਕ ਨਾ ਕਰਨੀ ਪਵੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਪਹਿਲਾਂ ਹੀ ਆੜਤੀਆਂ ਤੇ ਕੰਬਾਇਨ ਉਪਰੇਟਰਾਂ ਦੇ ਨੁਮਾਇੰਦਿਆਂ ਨਾਲ ਬੈਠਕਾਂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਅਤੇ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ‘ਚ ਲਿਆਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ।
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਅਗੇਤੀ ਬੈਠਕ
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਮੰਡੀਆਂ ‘ਚ ਵਾਧੂ ਨਮੀ ਵਾਲਾ ਗਿੱਲਾ ਝੋਨਾ ਆਵੇਗਾ ਤਾਂ ਦਾਣੇ ਹਰੇ ਰਹਿਣ ਕਰਕੇ ਬਦਰੰਗ ਹੋਣ ਨਾਲ ਚਾਵਲਾਂ ਦੀ ਗੁਣਵੱਤਾ (Rice quality) ਮਾੜੀ ਹੋ ਜਾਵੇਗੀ, ਜਿਸ ਦੇ ਨੁਕਸਾਨ ਹੀ ਨੁਕਸਾਨ ਹਨ। ਇਸ ਤੋਂ ਬਿਨ੍ਹਾਂ ਜੇਕਰ ਵਾਧੂ ਨਮੀ ਵਾਲਾ ਝੋਨਾ ਮੰਡੀਆਂ ‘ਚ ਆਵੇਗਾ ਤਾਂ ਉਸ ਨੂੰ ਸੁਕਾਉਣ ਲਈ ਕਿਸਾਨਾਂ ਨੂੰ ਵਾਧੂ ਸਮਾਂ ਮੰਡੀਆਂ ਵਿੱਚ ਬੈਠਣਾ ਪਵੇਗਾ, ਇਸ ਕਰਕੇ ਕੋਈ ਵੀ ਕਿਸਾਨ ਨਿਰਧਾਰਤ ਨਮੀ ਤੋਂ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਵੇ।
ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਅਗੇਤੇ ਕੀਤੇ ਗਏ ਹਨ
ਡਿਪਟੀ ਕਮਿਸ਼ਨਰ ਨੇ ਮੁੜ ਦੁਹਰਾਇਆ ਕਿ ਕੰਬਾਇਨ ਉਪਰੇਟਰਾਂ ਨੂੰ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਬਾਅਦ ਗਿੱਲੀ ਫ਼ਸਲ ਦੀ ਕਟਾਈ ਕਰਨਗੇ ਤਾਂ ਉਨ੍ਹਾਂ ਦੀ ਕੰਬਾਇਨ ਜ਼ਬਤ (Combine seized) ਕਰ ਲਈ ਜਾਵੇਗੀ ਤੇ ਪੁਲਸ ਕੇਸ ਦਰਜ ਹੋਣ ਸਮੇਤ ਹੋਰ ਵੀ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ । ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਅਗੇਤੇ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ, ਇਸ ਲਈ ਕਿਸਾਨ ਸਹਿਯੋਗ ਕਰਨ ਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ । ਇਸ ਮੌਕੇ ਏ. ਡੀ. ਸੀ. ਨਵਰੀਤ ਕੌਰ ਸੇਖੋਂ ਸਮੇਤ ਡੀ. ਐਫ. ਐਸ. ਸੀ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ ।
Read More : ਡਿਪਟੀ ਕਮਿਸ਼ਨਰ ਵੱਲੋਂ ਮਾਲ ਅਫ਼ਸਰਾਂ ਨਾਲ ਮੀਟਿੰਗ