ਅੱਜ ਰੇਲਾਂ ਰੋਕਣਗੇ ਕਿਸਾਨ, 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਨੌਕਰੀਆਂ ਅਤੇ ਮੁਆਵਜਿਆਂ, ਸ਼ੰਭੂ ਬਾਰਡਰ ਮੋਰਚੇ ਤੋਂ ਵਾਪਿਸ ਮੁੜਦੇ ਸਮੇਂ ਬੱਸ ਹਾਦਸੇ ਵਿੱਚ ਜਖਮੀ ਹੋਏ ਕਿਸਾਨਾਂ ਮਜਦੂਰਾਂ ਲਈ ਮੁਆਵਜੇ ਸਮੇਤ ਨਸ਼ਾਂ, ਪਰਾਲੀ, ਲੁੱਟਾਂ ਖੋਹਾਂ, ਭਾਰਤ ਮਾਲਾ ਪ੍ਰੋਜੈਕਟ ਸਬੰਧੀ ਮੁਸ਼ਕਿਲਾਂ, ਡੀ ਏ ਪੀ ਦੀ ਕਿੱਲਤ ਆਦਿ ਮਸਲਿਆਂ ਨੂੰ ਲੈ ਕੇ ਲੱਗੇ ਡੀਸੀ ਦਫ਼ਤਰ ਅੰਮ੍ਰਿਤਸਰ ਵਿਖੇ ਮੋਰਚੇ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਣ ਕਾਰਨ ਕਿਸਾਨਾਂ ਮਜਦੂਰਾਂ ਵੱਲੋਂ ਰੇਲ ਰੋਕੋ ਮੋਰਚੇ ਦਾ ਐਲਾਨ ਕਰ ਦਿੱਤਾ ਗਿਆ।
ਅਫ਼ਸਰਸਾਹੀ ਦਾ ਰਵਈਆ ਬਿਲਕੁਲ ਉਦਾਸੀਨ ਰਿਹਾ
ਆਗੂਆਂ ਦੱਸਿਆ ਕਿ ਅਫ਼ਸਰਸਾਹੀ ਦਾ ਰਵਈਆ ਬਿਲਕੁਲ ਉਦਾਸੀਨ ਰਿਹਾ, ਪ੍ਰਸ਼ਾਸ਼ਨ ਕੋਲ ਸ਼ਹੀਦ ਕਿਸਾਨਾਂ ਦੇ ਮੁਆਵਜਿਆ ਤੋਂ ਇਲਾਵਾ ਹੋਰ ਕਿਸੇ ਵੀ ਮੰਗ ਤੇ ਤਸੱਲੀਦਾਇਕ ਕਾਰਵਾਈ ਨਹੀਂ ਸੀ। ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਅਸੀਂ ਰੇਲ ਚੱਕਾ ਜਾਮ ਨਹੀਂ ਕਰਨਾ ਚਾਹੁੰਦੇ ਜਿਸਦੇ ਚਲਦੇ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਅੱਜ 12 ਵਜੇ ਤੱਕ ਸਮਾਂ ਦੇ ਰਹੇ ਹਾਂ, ਅੱਜ 12 ਵਜੇ ਤੱਕ ਕੋਈ ਰੇਲ ਜਾਮ ਨਹੀਂ ਹੋਏਗੀ ਪਰ ਅਗਰ ਸਰਕਾਰ ਮੰਗਾਂ ਦੀ ਸਥਿਤੀ ਚ ਸੁਧਾਰ ਨਹੀਂ ਕਰਦੀ ਤਾਂ ਅਸੀਂ 12 ਵਜੇ ਨੂੰ ਰੇਲ ਲਾਈਨ ਦੱਬਣ ਲਈ ਮਜਬੂਰ ਹੋਵਾਂਗੇ।
ਹਰਭਜਨ ਸਿੰਘ ETO ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ
ਇਸ ਮੌਕੇ ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਘਨੂਪੁਰ ਕਾਲੇ, ਸਵਿੰਦਰ ਸਿੰਘ ਰੂਪੋਵਾਲੀ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਬਲਵਿੰਦਰ ਸਿੰਘ ਰੁਮਾਣਾਚੱਕ ਮੰਗਜੀਤ ਸਿੰਘ ਸਿੱਧਵਾਂ, ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਹੋਏ।