ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ, ਵੱਡੀ ਗਿਣਤੀ ‘ਚ ਕਿਸਾਨ ਹੋਣਗੇ ਸ਼ਾਮਿਲ
ਚੰਡੀਗੜ੍ਹ, 26 ਜਨਵਰੀ: ਅੱਜ ਕਿਸਾਨਾਂ ਵੱਲੋਂ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ ਨੇ 26 ਜਨਵਰੀ ਨੂੰ ਸਾਂਝੇ ਤੌਰ ’ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਭਾਜਪਾ ਆਗੂਆਂ ਦੇ ਘਰਾਂ – ਕੋਠੀਆਂ ਅਤੇ ਮਾੱਲ ਅੱਗੇ ਟਰੈਕਟਰ ਮਾਰਚ ਕੱਢਿਆ ਜਾਵੇਗਾ।
14 ਫਰਵਰੀ ਨੂੰ ਮੀਟਿੰਗ
ਦੱਸ ਦਈਏ ਕਿ ਕਿਸਾਨ ਪਿਛਲੇ ਇੱਕ ਸਾਲ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ। ਇਸ ਤੋਂ ਬਾਅਦ ਵੀ ਸਰਕਾਰਾਂ ਨਾਲ ਸਹਿਮਤੀ ਨਹੀਂ ਬਣ ਸਕੀ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਦੇਸ਼ ਵਿਆਪੀ ਅੰਦੋਲਨ ਛੇੜਨਗੇ। ਬੀਤੀ 19 ਜਨਵਰੀ ਨੂੰ ਕੇਂਦਰੀ ਖੇਤੀਬਾੜੀ ਅਤੇ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਹੋਰ ਅਧਿਕਾਰੀਆਂ ਨਾਲ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਡੱਲੇਵਾਲ ਨੂੰ ਮਿਲੇ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਗਲਬਾਤ ਕੀਤੀ। ਉਨ੍ਹਾਂ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਵੀ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਮੈਡੀਕਲ ਟਰੀਟਮੈਂਟ ਲਈ ਰਾਜ਼ੀ ਹੋ ਗਏ ਸਨ।
ਅਕਸ਼ੈ ਕੁਮਾਰ ਦੀ ਫ਼ਿਲਮ ਅੱਗੇ ਫਿੱਕੀ ਪਈ ਕੰਗਨਾ ਦੀ “Emergency”