ਅੱਜ ਪੁਤਲੇ ਸਾੜਣਗੇ ਕਿਸਾਨ; ਟਿਕੈਤ ਸਮੇਤ ਇਹ ਕਿਸਾਨ ਆਗੂ ਪੁੱਜਣਗੇ ਖਨੌਰੀ ਬਾਰਡਰ
ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 10 ਮਹੀਨੇ ਹੋ ਗਏ ਹਨ। ਖਨੌਰੀ ਬਾਰਡਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।
ਭਲਕੇ ਕਰਨਗੇ ਦਿੱਲੀ ਵੱਲ ਕੂਚ, 16 ਦਸੰਬਰ ਨੂੰ ਟਰੈਕਟਰ ਮਾਰਚ
ਭਲਕੇ 14 ਦਸੰਬਰ ਨੂੰ ਕਿਸਾਨ ਤੀਜੀ ਵਾਰ ਦਿੱਲੀ ਵੱਲ ਕੂਚ ਕਰਨਗੇ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਦਿਨ ਰਾਸ਼ਟਰਪਤੀ ਦੇ ਨਾਂ ਡੀਸੀ ਅਤੇ ਐਸਡੀਐਮ ਨੂੰ ਮੰਗ ਪੱਤਰ ਸੌਂਪੇ ਜਾਣਗੇ। ਦੱਸ ਦਈਏ ਕਿ 18 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਪਹਿਲੀ ਵਾਰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਪਹੁੰਚ ਰਹੇ ਹਨ। ਇਨ੍ਹਾਂ ਵਿੱਚ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ 10 ਆਗੂ ਸ਼ਾਮਲ ਹੋਣਗੇ। ਵੀਰਵਾਰ ਨੂੰ ਅਮਰੀਕਾ ਤੋਂ ਆਈ ਕੈਂਸਰ ਮਾਹਿਰ ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਗੁਰਦਿਆਂ ਨੂੰ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜੋ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ









