ਪੰਜਾਬ ਨੂੰ ਛੱਡ ਅੱਜ ਪੂਰੇ ਦੇਸ਼ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਟਰੈਕਟਰ ਮਾਰਚ
ਚੰਡੀਗੜ੍ਹ : ਅੱਜ (16 ਦਸੰਬਰ) ਨੂੰ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ।
18 ਦਸੰਬਰ ਨੂੰ ਰੇਲਾਂ ਰੋਕਣ ਦਾ ਸੱਦਾ
ਇਸ ਤੋਂ ਬਾਅਦ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਕਿਸਾਨਾਂ ਵੱਲੋਂ ਰੇਲਾਂ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਅਗਲੇ ਦਿੱਲੀ ਮਾਰਚ ਵਿੱਚ ਹਰਿਆਣਾ ਦੇ ਕਿਸਾਨ ਅਤੇ ਔਰਤਾਂ ਵੀ ਸ਼ਾਮਲ ਹੋਣਗੀਆਂ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰ ਵਰਗ ਨੂੰ ਅੰਦੋਲਨ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਪਲੇਟਫਾਰਮਾਂ ਅਤੇ ਰੇਲਵੇ ਫਾਟਕਾਂ ‘ਤੇ ਰੇਲ ਗੱਡੀਆਂ ਨੂੰ ਰੋਕਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਉਨ੍ਹਾਂ ਦੀ ਸਿਹਤ ਵੀ ਲਗਾਤਾਰ ਵਿਗੜ ਰਹੀ ਹੈ।
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ: ਹਰਭਜਨ ਸਿੰਘ ਈਟੀਓ