ਚੋਰਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਲੇਮਸ਼ਾਹ ਪਿੰਡ ਨੇੜੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਦੁਕਾਨ ਵਿੱਚ ਦਾਖਲ ਹੋ ਕੇ ਗੈਸ ਸਿਲੰਡਰ, ਸਿਗਰਟ ਦੇ ਡੱਬੇ, ਕਣਕ ਦੀਆਂ ਬੋਰੀਆਂ, ਅੰਡੇ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੇ ਨਾਲ-ਨਾਲ ਨਕਦੀ ਚੋਰੀ ਕਰ ਲਈ। ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਇਸਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।
ਬਾਜਵਾ ਦੇ ਬਿਆਨ ‘ਤੇ ਗਰਮਾਈ ਸਿਆਸਤ: ਕਾਂਗਰਸ ਅੱਜ ਚੰਡੀਗੜ੍ਹ ‘ਚ ਕਰੇਗੀ ਰੋਸ – ਪ੍ਰਦਰਸ਼ਨ
ਜਾਣਕਾਰੀ ਦਿੰਦੇ ਹੋਏ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦਾ ਫੋਨ ਆਇਆ ਕਿ ਜਦੋਂ ਉਹ ਦੁਕਾਨ ਖੋਲ੍ਹਣ ਆਏ ਤਾਂ ਉਨ੍ਹਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਦੁਕਾਨ ਵਿੱਚੋਂ ਲਗਭਗ ਦੋ ਗੈਸ ਸਿਲੰਡਰ, ਕਣਕ ਦੀਆਂ ਬੋਰੀਆਂ, ਸਿਗਰਟ ਦੇ ਡੱਬੇ, ਚਾਹ ਪੱਤੀ ਦੇ ਪੈਕੇਟ, ਅੰਡੇ ਦੀਆਂ ਟਰੇਆਂ ਅਤੇ ਨਕਦੀ ਗਾਇਬ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿ ਉਹ ਆਪਣੀ ਰੋਜ਼ਾਨਾ ਦੀ ਕਮਾਈ ਨਾਲ ਮੁਸ਼ਕਿਲ ਨਾਲ ਆਪਣਾ ਘਰ ਚਲਾ ਰਹੇ ਹਨ। ਉਨਾਂ ਕਿਹਾ ਕਿ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ। ਲਗਭਗ 25 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਜਿਸ ਲਈ ਉਨਾਂ ਨੇ ਪੁਲਿਸ ਨੂੰ ਸ਼ਿਕਾਇਤ ਕਰ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ।