ਅੰਮ੍ਰਿਤਸਰ, 30 ਅਪ੍ਰੈਲ – ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਅਗਨੀਹੋਤਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਲ੍ਹਿਆਂਵਾਲਾ ਬਾਗ ਵਿਖੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਦੇਸ਼ ਵਾਸੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਉਹ ਸ਼ਰਧਾ ਭੇਟ ਕਰਨ ਲਈ ਸ੍ਰੀ ਦੁਰਗਿਆਣਾ ਮੰਦਰ ਵੀ ਗਏ।
ਸੋਨੀਆ ਮਾਨ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਪੱਧਰ ਉੱਤੇ ਕੁਆਰਡੀਨੇਟਰ ਨਿਯੁਕਤ
ਇਸ ਤੋਂ ਇਲਾਵਾ ਉਨਾਂ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਜਿਲੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਉਹ ਇਸ ਦੌਰਾਨ ਜੰਡਿਆਲਾ ਮੰਡੀ ਵਿੱਚ ਪੁੱਜੇ, ਜਿੱਥੇ ਉਹਨਾਂ ਨੇ ਕਣਕ ਦੀ ਆਮਦ, ਕਣਕ ਦੀ ਖਰੀਦ, ਕਿਸਾਨਾਂ ਅਤੇ ਆੜਤੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਮਾਲ ਦੀ ਲਿਫਟਿੰਗ ਨਾਲੋ ਨਾਲ ਯਕੀਨੀ ਬਣਾਉਣ। ਇਸ ਮੌਕੇ ਜਿਲਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਨੇ ਉਹਨਾਂ ਨੂੰ ਜਿਲੇ ਵਿੱਚ ਆਉਣ ਤੇ ਜੀ ਆਇਆਂ ਕਿਹਾ।