ਫਿਰੋਜ਼ਪੁਰ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜ, ਦੇਰ -ਰਾਤ ਸਖ਼ਤ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਕੀਤੀ ਗਈ ਜਾਂਚ

0
23

ਫਿਰੋਜ਼ਪੁਰ ਪੁਲਿਸ ਨੇ ਅੱਜ 11-12 ਅਪ੍ਰੈਲ ਦੀ ਪੂਰੀ ਰਾਤ 10 ਵਜੇ ਤੋਂ ਤੜਕੇ ਸਵੇਰ ਤਕ ਗਸ਼ਤ ਤੇ ਛਾਪੇਮਾਰੀ ਦਾ ਉਪਰੇਸ਼ਨ (ਨਾਈਟ ਡੋਮੀਨੇਸ਼ਨ ਉਪਰੇਸ਼ਨ) ਚਲਾਇਆ। ਫਿਰੋਜ਼ਪੁਰ ਜ਼ਿਲੇ ਦੀ ਨਿਗਰਾਨੀ ਲਈ ਤਾਇਨਾਤ ਡੀਜੀਪੀ ਫਿਰੋਜ਼ਪੁਰ ਰੇਂਜ ਹਰਮਨਬੀਰ ਗਿੱਲ ਅਤੇ ਐਸਐਸਪੀ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਫਿਰੋਜ਼ਪੁਰ ਪੁਲਿਸ ਨੇ ਅਪਰਾਧੀਆਂ ਦੀ ਪੈੜ ਨੱਪੀ।

PAU ਵਿਖੇ ‘ਸਰਕਾਰ-ਕਿਸਾਨ ਮਿਲਣੀ’ ਅੱਜ; ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ ਮੁੱਖ ਮੰਤਰੀ ਮਾਨ

ਡੀਆਈਜੀ ਹਰਮਨਬੀਰ ਗਿੱਲ ਅਤੇ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ।ਅੱਜ ਦੇਰ ਰਾਤ ‘ਨਾਈਟ ਡੌਮੀਨੇਸ਼ਨ’ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਈਟ ਡੌਮੀਨੇਸ਼ਨ ੳਪ੍ਰੇਸ਼ਨ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਪੁਲਿਸ ਦੇ ਕੰਮਕਾਜ ਦੀ ਸਮੀਖਿਆ ਤੇ ਕੰਮ ਦੀ ਨਿਗਰਾਨੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਫਿਰੋਜ਼ਪੁਰ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਵੀ ਕੀਤੀ ਗਈ ।ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਿਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ।ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ੇਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।ਉਨ੍ਹਾਂ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

LEAVE A REPLY

Please enter your comment!
Please enter your name here