ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਐਫ.ਆਈ.ਆਰ ਦਰਜ!

0
16

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਤਾਜ਼ਾ ਜਾਣਕਾਰੀ ਅਨੁਸਾਰ ਉਨਾਂ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਮੀਡੀਆ ਰਿਪੋਰਟਸ ਮੁਤਾਬਿਕ ਬਾਜਵਾ ‘ਤੇ ਬੀਐਨਐਸ ਦੀ ਧਾਰਾ 197(1)(ਡੀ) ਅਤੇ 353(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅੱਜ ਮੋਹਾਲੀ ਵਿੱਚ ਉਨਾਂ ਤੋਂ ਪੁੱਛਗਿੱਛ ਕਰ ਸਕਦੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦਾਣਾ ਮੰਡੀ ਦਾ ਕੀਤਾ ਦੌਰਾ, ਕਿਹਾ ਪੰਜਾਬ ਸਰਕਾਰ ਦਾਣਾ – ਦਾਣਾ ਖਰੀਦਣ ਲਈ ਵਚਨਬੱਧ

ਦੂਜੇ ਪਾਸੇ, ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਬਾਜਵਾ ਦੇ ਸਮਰਥਨ ਵਿੱਚ ਆ ਗਏ ਹਨ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਗਲਤ ਦੱਸਿਆ ਹੈ। ਦਰਅਸਲ, ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” ਐਤਵਾਰ ਨੂੰ ਸ਼ੋਅ ਤੋਂ ਪਹਿਲਾਂ ਜਿਵੇਂ ਹੀ ਟੀਜ਼ਰ ਚੱਲਣਾ ਸ਼ੁਰੂ ਹੋਇਆ, ਸਰਕਾਰ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ।

ਜਿਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ, ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਚੰਡੀਗੜ੍ਹ ਦੇ ਸੈਕਟਰ 8 ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਬਾਜਵਾ ਨੇ ਗ੍ਰਨੇਡ ਮੁੱਦੇ ਬਾਰੇ ਉਨ੍ਹਾਂ ਤੋਂ ਸਰੋਤ ਬਾਰੇ ਵੀ ਪੁੱਛਿਆ। ਓਧਰ, ਜਿਵੇਂ ਹੀ ਸ਼ਾਮ 8 ਵਜੇ ਸ਼ੋਅ ਖਤਮ ਹੋਇਆ, ਉਸ ਤੋਂ ਬਾਅਦ ਕੇਸ ਦਰਜ ਕਰ ਲਿਆ ਗਿਆ।

LEAVE A REPLY

Please enter your comment!
Please enter your name here