ਅੱਗ ਲਾਉਣ ਦੇ ਜਮੀਨੀ ਰਿਕਾਰਡ ‘ਚ ਇੰਦਰਾਜ ਹੋਣ ‘ਤੇ ਅਸਲੇ ਦੀ ਅਰਜ਼ੀ ਹੋਵੇਗੀ ਰੱਦ

0
4
Additional District Magistrate

ਪਟਿਆਲਾ, 15 ਸਤੰਬਰ 2025 : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਸਿਮਰਪ੍ਰੀਤ (Additional District Magistrate of Patiala Madam Simarpreet) ਨੇ ਜ਼ਿਲ੍ਹੇ ਅੰਦਰ ਫ਼ਸਲਾਂ ਨੂੰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਹੁਕਮ ਜਾਰੀ ਕੀਤੇ ਹਨ ।

ਇੱਕ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ

ਏ. ਡੀ. ਸੀ. ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜਮੀਨੀ ਰਿਕਾਰਡ ਦੀ ਪੜਤਾਲ ਕਰਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੇਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ । ਜਾਰੀ ਕੀਤੇ ਇੱਕ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ (No new firearms licenses will be issued) ਅਤੇ ਨਾ ਹੀ ਪੁਰਾਣੇ ਅਸਲਾ ਲਾਇਸੈਂਸੀ ਦੇ ਲਾਇਸੈਂਸ ਦਾ ਨਵੀਨੀਕਰਨ ਕੀਤਾ ਜਾਵੇਗਾ ।

ਇਸ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਕਾਰਨ ਕਰਕੇ ਲਾਇਸੈਂਸ ਲਈ ਅਨਫਿਟ ਕਰਾਰ ਦਿੰਦੇ ਹੋਏ ਉਸਦੀ ਦਰਖਾਸਤ ਰੱਦ ਕਰ ਦਿੱਤੀ ਜਾਵੇਗੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਨੇ ਜਿਆਦਾ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਇਹ ਜਰੂਰੀ ਹੈ ਕਿ ਜਦੋਂ ਕੋਈ ਵਿਅਕਤੀ ਨਵਾਂ ਅਸਲਾ ਲਾਇਸੈਂਸ ਬਣਵਾਉਣ ਲਈ ਜਾਂ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਲਈ ਅਰਜੀ ਪੇਸ਼ ਕਰਦਾ ਹੈ ਤਾਂ ਸਬੰਧਤ ਪ੍ਰਾਰਥੀ/ਲਾਇਸੈਂਸੀ ਦੇ ਮਾਲ ਰਿਕਾਰਡ ਵਿੱਚ ਜੀਰੀ/ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਸਬੰਧੀ ਮਾਲ ਰਿਕਾਰਡ ਦੇ ਇੰਦਰਾਜ ਦੀ ਪੜਤਾਲ ਰਿਪੋਰਟ ਮਾਲ ਅਧਿਕਾਰੀ ਪਾਸੋਂ ਪ੍ਰਾਪਤ ਕੀਤੀ ਜਾਵੇਗੀ । ਰਿਕਾਰਡ ਵਿੱਚ ਜੇਕਰ ਰੈਡ ਐਂਟਰੀ ਦਾ ਇੰਦਰਾਜ ਦਰਜ ਹੋਵੇਗਾ ਤਾਂ ਪ੍ਰਾਰਥੀ, ਅਸਲਾ ਲਾਇਸੈਂਸੀ ਨੂੰ ਧਾਰਾ 14 (1) (ਬੀ) (1) (3) ਇਸ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਕਾਰਨ ਕਰਕੇ ਲਾਇਸੈਂਸ ਲਈ ਅਨਫਿਟ ਕਰਾਰ ਦਿੰਦੇ ਹੋਏ ਉਸਦੀ ਦਰਖਾਸਤ ਰੱਦ ਕਰ ਦਿੱਤੀ ਜਾਵੇਗੀ ।

ਆਮ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਆਪਣੇ ਖੇਤਾਂ ਵਿੱਚ ਨਾੜ ਜਾਂ ਫ਼ਸਲਾਂ ਦੀ ਰਹਿੰਦ ਨੂੰ ਅੱਗ ਲਗਾ ਦਿੰਦੇ ਹਨ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਨੇ ਕਿਹਾ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਆਪਣੇ ਖੇਤਾਂ ਵਿੱਚ ਨਾੜ ਜਾਂ ਫ਼ਸਲਾਂ ਦੀ ਰਹਿੰਦ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ । ਇਸ ਧੂੰਏ ਕਰਕੇ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ । ਇਸ ਤੋਂ ਬਿਨ੍ਹਾਂ ਧੂੰਏ ਨਾਲ ਜਹਿਰੀਲੀਆਂ ਗੈਸਾਂ (Toxic gases with smoke) ਵੀ ਪੈਦਾ ਹੁੰਦੀਆਂ ਹਨ ਜੋਕਿ ਹੋਰ ਬਿਮਾਰੀਆਂ ਵਿੱਚ ਵਾਧਾ ਕਰਦੀਆਂ ਹਨ ।

ਧੂੰਏ ਕਰਕੇ ਪੈਂਦਾ ਹੈ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ਉਪਰ ਵੀ ਬੁਰਾ ਅਸਰ

ਇਸ ਧੂੰਏ ਕਰਕੇ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ਉਪਰ ਵੀ ਬੁਰਾ ਅਸਰ ਪੈਂਦਾ ਹੈ ਤੇ ਅੱਗ ਲੱਗਣ ਨਾਲ ਧਰਤੀ ਹੇਠਲਾ ਤਾਪਮਾਨ ਵੱਧ ਜਾਂਦਾ ਹੈ ਤੇ ਖੇਤਾਂ ਵਿੱਚ ਜੈਵਿਕ ਮਾਦਾ ਵੀ ਸੜ ਜਾਂਦਾ ਹੈ, ਜਿਸ ਕਰਕੇ ਜਮੀਨ ਸੁੱਕੀ ਤੇ ਸਖਤ ਹੋਣ ਨਾਲ ਇਸ ਦੀ ਪਾਣੀ ਸੋਖਣ ਦ ਸਮਰੱਥਾ ਵੀ ਘੱਟ ਜਾਂਦੀ ਹੈ । ਇਸ ਤੋਂ ਬਿਨ੍ਹਾਂ ਤਾਪਮਾਨ ਵਿੱਚ ਵਾਧੇ ਕਰਕੇ ਨਾਈਟ੍ਰੋਜ਼ਨ, ਫਾਸਫੋਰਸ, ਸਲਫ਼ਰ ਪੋਟਾਸ਼ ਵਰਗੇ ਜਰੂਰੀ ਤੱਤ ਵੀ ਖ਼ਤਮ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ, ਇਸ ਲਈ ਫ਼ਸਲਾਂ ਦੇ ਨਾੜ, ਰਹਿੰਦ ਖ਼ੂੰਹਦ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ ।

Read More : ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ

LEAVE A REPLY

Please enter your comment!
Please enter your name here