ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ Firing || Punjab News

0
13

ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ Firing

ਲੁਧਿਆਣਾ : ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਵਿੱਚ ਇੱਕ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਇਕ ਬਦਮਾਸ਼ ਫਰਾਰ ਹੈ।ਲੁਧਿਆਣਾ ਵਿੱਚ ਰਾਤ 11:45 ਵਜੇ ਦੇ ਕਰੀਬ ਇੱਕ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ।

ਪੱਟ ਵਿੱਚ ਗੋਲੀ ਲੱਗਣ ਕਾਰਨ ਬਦਮਾਸ਼ ਜ਼ਖਮੀ

ਪੁਲੀਸ ਨੇ ਲੁਧਿਆਣਾ ‘ਚ ਚੰਡੀਗੜ੍ਹ ਰੋਡ ’ਤੇ ਇਕ ਬਾਈਕ ’ਤੇ ਜਾ ਰਹੇ ਇੱਕ ਬਦਮਾਸ਼ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲੀਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਬਦਮਾਸ਼ ਨੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੇ ਪੱਟ ਵਿੱਚ ਗੋਲੀ ਲੱਗੀ।

ਇਹ ਵੀ ਪੜੋ: ਤਾਮਿਲਨਾਡੂ ਦੇ ਨੀਲਗਿਰੀ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਸਕੂਲ -ਕਾਲਜ ਵੀ ਕੀਤੇ ਗਏ ਬੰਦ

ਬਦਮਾਸ਼ ਬਾਈਕ ਸਮੇਤ ਜ਼ਮੀਨ ‘ਤੇ ਡਿੱਗ ਗਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਬਦਮਾਸ਼ ਦੀ ਪਛਾਣ ਗੁਲਾਬ ਸਿੰਘ ਵਜੋਂ ਹੋਈ ਹੈ।  ਏਡੀਸੀਪੀ ਅਮਨਦੀਪ ਸਿੰਘ ਬਰਾੜ ਅਤੇ ਸੀਆਈਏ-1 ਦੇ ਇੰਸਪੈਕਟਰ ਰਾਜੇਸ਼ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬਦਮਾਸ਼ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਬਦਮਾਸ਼ ਗੁਲਾਬ ਨੇ ਕੁਝ ਦਿਨ ਪਹਿਲਾਂ ਸ਼ਾਹਕੋਟ ਇਲਾਕੇ ਤੋਂ ਇੱਕ ਨੌਜਵਾਨ ਨੂੰ ਅਗਵਾ ਕੀਤਾ ਸੀ। ਜਿਸ ਤੋਂ ਬਾਅਦ ਉਹ ਫਰਾਰ ਚਲ ਰਿਹਾ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 4 ਤੋਂ 5 ਕੇਸ ਦਰਜ ਹਨ।

LEAVE A REPLY

Please enter your comment!
Please enter your name here