ਪੰਜਾਬ ‘ਚ ਸੰਘਣੀ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ; ਮਿਲਾਨ ਤੋਂ ਅੰਮ੍ਰਿਤਸਰ ਆਉਣ ਵਾਲੀ ਫਲਾਈਟ 2 ਘੰਟੇ ਲੇਟ

0
83

ਪੰਜਾਬ ‘ਚ ਸੰਘਣੀ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ; ਮਿਲਾਨ ਤੋਂ ਅੰਮ੍ਰਿਤਸਰ ਆਉਣ ਵਾਲੀ ਫਲਾਈਟ 2 ਘੰਟੇ ਲੇਟ

ਚੰਡੀਗੜ੍ਹ : ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਕਾਰਨ ਹਵਾਈ ਅਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਇਹ ਵੀ ਪੜੋ : IND vs AUS: ਸਿਡਨੀ ਟੈਸਟ ਤੋਂ ਪਹਿਲਾਂ ਭਾਰਤ ਨੂੰ ਲੱਗਾ ਵੱਡਾ ਝਟਕਾ, ਇਹ ਤੇਜ਼ ਗੇਂਦਬਾਜ਼ ਹੋਇਆ ਬਾਹਰ

ਮਿਲਾਨ ਤੋਂ ਅੰਮ੍ਰਿਤਸਰ ਆਉਣ ਵਾਲੀ ਫਲਾਈਟ 2.43 ਘੰਟੇ ਲੇਟ ਹੋਈ। ਇੰਨਾ ਹੀ ਨਹੀਂ, ਲੈਂਡਿੰਗ ਤੋਂ ਪਹਿਲਾਂ ਘੱਟ ਵਿਜ਼ੀਬਿਲਟੀ ਕਾਰਨ ਫਲਾਈਟ ਨੂੰ ਅੱਧੇ ਘੰਟੇ ਤੱਕ ਹਵਾ ‘ਚ ਚੱਕਰ ਲਗਾਉਣੇ ਪਏ। ਇਸ ਦੇ ਨਾਲ ਹੀ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਵੀ ਕਰੀਬ 25 ਮਿੰਟ ਤੱਕ ਹਵਾ ‘ਚ ਚੱਕਰ ਲਾਉਂਦੀ ਰਹੀ।

LEAVE A REPLY

Please enter your comment!
Please enter your name here