ਪੰਜਾਬ ਦੀਆਂ ਸੜਕਾਂ ‘ਤੇ ਆਇਆ ਟਰੈਕਟਰਾਂ ਹੜ੍ਹ, ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ
ਚੰਡੀਗੜ੍ਹ : ਅੱਜ ਕਿਸਾਨਾ ਵੱਲੋਂ ਹਰਿਆਣਾ-ਪੰਜਾਬ ਸਣੇ ਦੇਸ਼ ਭਰ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਹ ਟਰੈਕਟਰ ਮਾਰਚ ਕੱਢਣ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਸਾਂਝੇ ਤੌਰ ’ਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕੀਤਾ ਗਿਆ ਸੀ। ਸੜਕਾਂ ‘ਤੇ ਵੱਡੀ ਗਿਣਤੀ ‘ਚ ਟਰੈਕਟਰ ਨਜ਼ਰ ਆ ਰਹੇ ਹਨ। ਦੱਸ ਦਈਏ ਕੀ ਇਹ ਟਰੈਕਟਰ ਮਾਰਚ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਭਾਜਪਾ ਆਗੂਆਂ ਦੇ ਘਰਾਂ- ਕੋਠੀਆਂ ਅੱਗੇ ਅਤੇ malls ਅੱਗੇ ਕੱਢਿਆ ਜਾ ਰਿਹਾ ਹੈ।
ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅੱਜ ਪੰਜਾਬ-ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਅੱਜ ਅਸੀਂ ਸਿਲੋ ਕੱਥੂ ਨੰਗਲ ਅੰਮ੍ਰਿਤਸਰ ਵਿਖੇ ਹਾਂ। ਸਾਡੀ ਮੰਗ ਹੈ ਕਿ ਐਮਐਸਪੀ ਦੀ ਕਾਨੂੰਨੀ ਗਾਰੰਟੀ ਨੂੰ ਕਾਨੂੰਨ ਬਣਾਇਆ ਜਾਵੇ। ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ। ਫਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਸਾਨੂੰ ਲਖੀਮਪੁਰ-ਖੇੜੀ ਦਾ ਇਨਸਾਫ਼ ਮਿਲਣਾ ਚਾਹੀਦਾ ਹੈ।
ਅਨਿਲ ਵਿੱਜ ਦੇ ਘਰ ਦੇ ਬਾਹਰ ਟਰੈਕਟਰ ਪਾਰਕ
ਦੱਸ ਦਈਏ ਕਿ ਲੁਧਿਆਣਾ ‘ਚ ਇਹ ਮਾਰਚ ਬੱਗਾ ਕਲਾਂ ਤੋਂ ਸ਼ੁਰੂ ਹੋ ਕੇ ਰਿਲਾਇੰਸ ਗੈਸ ਪਲਾਂਟ ਦੇ ਬਾਹਰ ਸਮਾਪਤ ਹੋਇਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਰਿਆਣਾ ‘ਚ ਬੀਕੇਯੂ ਸ਼ਹੀਦ ਭਗਤ ਸਿੰਘ ਦੇ ਮੈਂਬਰਾਂ ਨੇ ਹਰਿਆਣਾ ਦੇ ਭਾਜਪਾ ਮੰਤਰੀ ਅਨਿਲ ਵਿੱਜ ਦੇ ਘਰ ਦੇ ਬਾਹਰ ਟਰੈਕਟਰ ਪਾਰਕ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਲੁਧਿਆਣਾ ‘ਚ ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ