ਪਹਿਲੀ ਵਾਰ ਧੀ ਨਿਆਮਤ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ || Punjab Today News
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਧੀ ਨਾਲ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੀਐਮ ਮਾਨ ਸਵੇਰੇ ਤਕਰੀਬਨ 10.50 ਵਜੇ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦਰਮਿਆਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਕੜੀ ਸੁਰੱਖਿਆ ਤਾਇਨਾਤ ਕੀਤੀ ਗਈ ਸੀ ।
CM ਮਾਨ ਕੀ ਬੋਲੇ ?
ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਕਰਵਾਇਆ ਤੇ ਫਿਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ CM ਮਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਪਰਮਾਤਮਾ ਨੇ ਪਿਛਲੇ ਮਹੀਨੇ ਮੇਰੇ ਘਰ ਇੱਕ ਧੀ ਨੂੰ ਜਨਮ ਦਿੱਤਾ ਸੀ। ਅੱਜ ਪਹਿਲੀ ਵਾਰ ਇਸ ਬੱਚੀ ਨੂੰ ਲੈ ਕੇ ਘਰੋਂ ਬਾਹਰ ਆਇਆ ਹਾਂ ਤੇ ਸਭ ਤੋਂ ਪਹਿਲਾਂ ਪਰਮਾਤਮਾ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪਰਮਾਤਮਾ ਦੇ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਮਾਲਕ ਨੇ ਜੋ ਸੇਵਾ ਦਿੱਤੀ ਹੈ, ਉਸਨੂੰ ਵਧੀਆ ਢੰਗ ਨਾਲ ਪੂਰਾ ਕਰ ਸਕਾਂ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਬਸ ਇਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ।