ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਛਾਤੀ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ. ਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਉਦੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਸੀ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਾਲ ਜਨਵਰੀ ਵਿੱਚ ਕਰੋਨਾ ਹੋਇਆ ਸੀ। ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਬਿਮਾਰ ਹੋਣ ‘ਤੇ ਉਨ੍ਹਾਂ ਦੀ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ ਗਈ ਸੀ।
ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ।ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।