ਸਾਬਕਾ ਆਈ. ਜੀ. ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਲਿਖਿਆ ਸੁਸਾਈਡ ਨੋਟ

0
57
Amar Singh Chahal

ਪਟਿਆਲਾ, 22 ਦਸੰਬਰ 2025 : ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਸ (Former Inspector General of Police)  (ਆਈ. ਜੀ.) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ (Shoot) ਲਈ । ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ  (Injured) ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਮਰ ਸਿੰਘ ਚਾਹਲ ਜੋ ਆਈ. ਜੀ. ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਸਨ ਨੇ ਸੋਮਵਾਰ ਨੂੰ ਆਪਣੇ ਆਪ ਨੂੰ ਗੋਲੀ ਮਾਰ ਲਈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਘਟਨਾ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਲਿਖਿਆ ਸੀ ।

ਕੀ ਆਖਣਾ ਹੈ ਐਸ. ਐਸ. ਪੀ. ਪਟਿਆਲਾ ਦਾ

ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ (SSP Varun Sharma) ਨੇ ਦੱਸਿਆ ਕਿ ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਪੁਲਸ ਟੀਮਾਂ ਤੁਰੰਤ ਅਮਰ ਸਿੰਘ ਚਾਹਲ ਦੇ ਘਰ ਪਹੁੰਚੀਆਂ। ਉਨ੍ਹਾਂ ਕਿਹਾ ਕਿ ਚਾਹਲ ਉਸ ਸਮੇਂ ਗੰਭੀਰ ਹਾਲਤ ਵਿੱਚ ਸੀ ਅਤੇ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਦੇਖਣਯੋਗ ਹੈ ਕਿ ਅਮਰ ਸਿੰਘ ਚਾਹਲ 2015 ਦੇ ਫਰੀਦਕੋਟ ਗੋਲੀਬਾਰੀ ਮਾਮਲੇ ਵਿੱਚ ਇੱਕ ਦੋਸ਼ੀ ਸੀ । 24 ਫਰਵਰੀ 2023 ਨੂੰ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਇਸ ਮਾਮਲੇ ਵਿੱਚ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਇਸ ਐਸ. ਆਈ. ਟੀ. ਦੀ ਅਗਵਾਈ ਉਸ ਸਮੇਂ ਦੇ ਏਡੀਜੀਪੀ ਐਲਕੇ ਯਾਦਵ ਕਰ ਰਹੇ ਸਨ ।

ਚਾਰਜਸ਼ੀਟ ਵਿੱਚ ਕਈ ਪ੍ਰਮੁੱਖ ਰਾਜਨੀਤਿਕ ਨੇਤਾਵਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਸਨ । ਇਨ੍ਹਾਂ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸ. ਐਸ. ਪੀ. ਸੁਖਮਿੰਦਰ ਸਿੰਘ ਮਾਨ ਅਤੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਸ਼ਾਮਲ ਸਨ ।

Read More : ਅਮਰੀਕਾ ਦੀ ਯੂਨੀਵਰਸਿਟੀ `ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ

LEAVE A REPLY

Please enter your comment!
Please enter your name here