ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

0
59
Arvind Kejriwal

ਫਗਵਾੜਾ (ਕਪੂਰਥਲਾ), 8 ਅਕਤੂਬਰ 2025 : ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ (‘First power cut free’) ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ ।

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ਵਿੱਚ ਚੌਥੇ ਨੰਬਰ ਉੱਤੇ ਸਭ ਤੋਂ ਘੱਟ ਦਰਾਂ ਉੱਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਹੁਣ ਇਹ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ `ਤੇ ਪਿਛਲੇ 75 ਸਾਲਾਂ ਵਿੱਚ ਕੰਮ ਨਹੀਂ ਹੋਇਆ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਜੈਕਟ ਦਾ ਕੀਤਾ ਸ਼ੁਭ ਆਗਾਜ਼

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਵਿਚਕਾਰ ‘ਪਾਵਰ ਕੱਟ ਮੁਕਤ ਪੰਜਾਬ ਪ੍ਰਾਜੈਕਟ’ (‘Power Cut Free Punjab Project’) ਦੀ ਸ਼ੁਰੂਆਤ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ ਕਿਉਂਕਿ ਪੰਜਾਬ ਦੇ ਬਿਜਲੀ ਖੇਤਰ ਵਿੱਚ ਇਕ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਦੀ ਸੰਪੂਰਨ ਤਬਦੀਲੀ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਅਗਲੀ ਗਰਮੀਆਂ ’ਚ ਪੰਜਾਬ ’ਚ ਇਕ ਵੀ ਪਾਵਰ ਕੱਟ ਨਹੀਂ ਲੱਗੇਗਾ : ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੀ ਵਾਰ ਬਿਜਲੀ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਅਗਲੇ ਸਾਲ ਤੱਕ ਨਿਰਵਿਘਨ 24 ਘੰਟੇ ਬਿਜਲੀ ਸਪਲਾਈ (24-hour power supply)  ਮਿਲੇਗੀ, ਇਸੇ ਕਰ ਕੇ ਇਸ ਪ੍ਰਾਜੈਕਟ ਦਾ ਨਾਮ ‘ਰੋਸ਼ਨ ਪੰਜਾਬ’ ਰੱਖਿਆ ਗਿਆ ਹੈ । ‘ਆਪ` ਦੇ ਕੌਮੀ ਕਨਵੀਨਰ ਨੇ ਇਸ ਪ੍ਰਾਜੈਕਟ ਲਈ ਖ਼ਾਕਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨਵੇਂ ਸਬ ਸਟੇਸ਼ਨ ਅਤੇ ਬਿਜਲੀ ਲਾਈਨਾਂ ਵਿਛਾਈਆਂ ਜਾਣਗੀਆਂ, ਫੀਡਰਾਂ `ਤੇ ਲੋਡ ਘਟਾਇਆ ਜਾਵੇਗਾ ਅਤੇ ਹੋਰ ਮਹੱਤਵਪੂਰਨ ਕਦਮ ਚੁੱਕੇ ਜਾਣਗੇ ।

ਇਸ ਤਰ੍ਹਾਂ ਦਾ ਪ੍ਰਾਜੈਕਟ ਨਾ ਕਿਸੇ ਸੂਬੇ ਨੇ ਤੇ ਨਾ ਹੀ ਕੇਂਦਰ ਸਰਕਾਰ ਨੇ ਕਦੇ ਸੋਚਿਆ ਤੱਕ ਹੈ : ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਾਂ ਬੁਨਿਆਦੀ ਢਾਂਚਾ ਬਣਾਉਣ, ਮੌਜੂਦਾ ਪ੍ਰਣਾਲੀਆਂ ਨੂੰ ਅਪਗ੍ਰੇਡ ਕਰਨ ਅਤੇ ਬਿਜਲੀ ਖੇਤਰ ਵਿੱਚ ਸਾਂਭ-ਸੰਭਾਲ ਵਧਾਉਣ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੋਲਟੇਜ ਦੇ ਉਤਰਾਅ-ਚੜ੍ਹਾਅ ਦੀ ਸਮੱਸਿਆ ਖ਼ਤਮ ਹੋ ਜਾਵੇਗੀ, ਖ਼ਾਸ ਕਰ ਕੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਆਪਕ ਸੁਧਾਰ ਹੋਵੇਗਾ। ‘ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਪਰ ਕਈ ਥਾਵਾਂ `ਤੇ ਸਬ ਸਟੇਸ਼ਨ, ਬਿਜਲੀ ਲਾਈਨਾਂ ਅਤੇ ਹੋਰ ਬੁਨਿਆਦੀ ਢਾਂਚਾ ਪੁਰਾਣਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਵਿੱਚ ਦਿੱਕਤਾਂ ਆ ਰਹੀਆਂ ਹਨ।

ਪੰਜਾਬ ਦੇ ਬਿਜਲੀ ਖੇਤਰ ’ਚ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ : ਮੁੱਖ ਮੰਤਰੀ ਮਾਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵੱਡੇ ਸ਼ਹਿਰਾਂ ਵਿੱਚ ਬਿਜਲੀ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਵੀ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 13 ਨਗਰ ਨਿਗਮਾਂ ਵਿੱਚ ਲੋਅ ਟੈਨਸ਼ਨ (ਐਲ.ਟੀ.) ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਕੌਮੀ ਕਨਵੀਨਰ ਨੇ ਕਿਹਾ ਕਿ ਬਿਜਲੀ ਦੇ ਖੰਭਿਆਂ ਤੋਂ ਬੇਲੋੜੀਆਂ ਤਾਰਾਂ ਹਟਾਈਆਂ ਜਾ ਰਹੀਆਂ ਹਨ, ਹੇਠਾਂ ਲਟਕਦੀਆਂ ਤਾਰਾਂ ਨੂੰ ਉੱਚਾ ਕੀਤਾ ਜਾ ਰਿਹਾ ਹੈ, ਪੁਰਾਣੀਆਂ ਤਾਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਮੀਟਰ ਬਕਸਿਆਂ ਨੂੰ ਸੀਲ ਕੀਤਾ ਜਾ ਰਿਹਾ ਹੈ।

ਪੰਜਾਬ ਹੋਰ ਸੂਬਿਆਂ ਲਈ ਰਾਹ-ਦਸੇਰਾ ਬਣੇਗਾ : ਮੁੱਖ ਮੰਤਰੀ ਮਾਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਸਰ ਨੀਵੀਆਂ ਜਾਂ ਨੰਗੀਆਂ ਤਾਰਾਂ ਹਾਦਸਿਆਂ ਦਾ ਕਾਰਨ ਬਣਦੀਆਂ ਹਨ, ਇਸੇ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਪੱਛਮੀ ਲੁਧਿਆਣਾ ਸਬ-ਡਿਵੀਜ਼ਨ ਵਿੱਚ ਇਕ ਪਾਇਲਟ ਪ੍ਰਾਜੈਕਟ ਵਜੋਂ ਪੇਸ਼ ਕੀਤਾ ਗਿਆ ਸੀ ਅਤੇ ਇਸ ਦੀ ਸਫ਼ਲਤਾ ਤੋਂ ਬਾਅਦ ਹੁਣ ਇਸ ਨੂੰ ਦੂਜੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਪਹਿਲ ਹੁਣ ਇਨ੍ਹਾਂ ਨਗਰ ਨਿਗਮਾਂ ਦੇ ਅਧੀਨ ਆਉਣ ਵਾਲੇ ਸਾਰੇ 87 ਸਬ-ਡਿਵੀਜ਼ਨਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੂਨ 2026 ਤੱਕ ਪੂਰੀ ਹੋਣ ਦੀ ਉਮੀਦ ਹੈ।

ਸੂਬੇ ਤੋਂ ਹਰ ਕਿਸਮ ਦੇ ਹਨੇਰੇ ਦਾ ਅੰਤ ਹੋਵੇਗਾ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖਪਤਕਾਰਾਂ ਦੀ ਸਹੂਲਤ ਲਈ ਮੋਹਾਲੀ ਵਿੱਚ ਇਕ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸ ਦਾ ਹੈਲਪਲਾਈਨ ਨੰਬਰ 1912 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲ ਸੈਂਟਰ ਵਿੱਚ 180 ਮੈਂਬਰਾਂ ਦਾ ਸਟਾਫ਼ ਹੈ, ਜੋ ਲੋਕਾਂ ਦੀ ਦਿਨ-ਰਾਤ ਸਹਾਇਤਾ ਕਰਦੇ ਹਨ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਲੋਕਾਂ `ਤੇ ਵਿੱਤੀ ਬੋਝ ਘਟਾਉਣ ਲਈ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ ।

ਅੱਜ ਪੰਜਾਬ ਦੇ 90 ਫੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਹੈ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਹੈ । ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ। ਇਸ ਪਵਿੱਤਰ ਮੌਕੇ `ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ‘ਆਪ ਦੇ ਕੌਮੀ ਕਨਵੀਨਰ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਹਰ ਖ਼ੇਤਰ ਵਿੱਚ ਨਵੀਆਂ ਉਚਾਈਆਂ ਛੂੰਹਦਾ ਰਹੇਗਾ ।

‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ । ਉਨ੍ਹਾਂ ਕਿਹਾ ਕਿ ‘ਆਪ’ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਿਕ ਏਜੰਡੇ ਦਾ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਨੂੰ ਤਵੱਜੋਂ ਨਹੀਂ ਦਿੱਤੀ ਸੀ ਜੋ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ ।

Read More : ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਸਚਾਈ ਤੇ ਪਹਿਰਾ ਦਿੱਤਾ : ਚੇਅਰਮੈਨ ਸ਼ੇਰਮਾਜਰਾ

 

LEAVE A REPLY

Please enter your comment!
Please enter your name here