ਪੈਰਿਸ: ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਂਕਰੋ ਨੂੰ ਦੇਸ਼ ਦੇ ਦੱਖਣੀ ਹਿੱਸੇ ਦੇ ਦੌਰੇ ਦੌਰਾਨ ਇੱਕ ਵਿਅਕਤੀ ਨੇ High Security ਵਿੱਚ ਹੀ ਸ਼ਰੇਆਮ ਥੱਪੜ ਮਾਰ ਦਿੱਤਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਸੁਰੱਖਿਆ ਕਰਮੀਆਂ ਨੇ ਥੱਪੜ ਮਾਰਨ ਵਾਲੇ ਸ਼ਖਸ ਨੂੰ ਤੁਰੰਤ ਕਾਬੂ ਕਰ ਲਿਆ। ਜਿਸ ‘ਚ ਸੁਰੱਖਿਆ ਕਰਮੀਆਂ ਨਾਲ ਘਿਰੇ ਮੈਂਕਰੋ ਲੋਕਾਂ ਨੂੰ ਮਿਲਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਇਕ ਸ਼ਖਸ ਨੇ ਰਾਸ਼ਟਰਪਤੀ ਨਾਲ ਹੱਥ ਮਿਲਾਉਣ ਮਗਰੋਂ ਉਨ੍ਹਾਂ ਦੇ ਥੱਪੜ ਮਾਰ ਦਿੱਤਾ।

ਮੈਂਕਰੋ ਦੱਖਣ ਪੂਰਬੀ ਫਰਾਂਸ ਦੇ ਡ੍ਰੋਮ ਇਲਾਕੇ ਦੇ ਦੌਰੇ ‘ਤੇ ਗਏ ਹੋਏ ਹਨ। ਇਸ ਦੌਰਾਨ ਉਹ ਹੋਟਲ ਮਾਲਕਾਂ ਤੇ ਵਿਦਿਆਰਥੀਆਂ ਨੂੰ ਮਿਲੇ ਤੇ ਕੋਵਿਡ ਮਹਾਂਮਾਰੀ ਤੋਂ ਬਾਅਦ ਜ਼ਿੰਦਗੀ ਲੀਹ ‘ਤੇ ਲਿਆਉਣ ਦੀ ਚਰਚਾ ਕੀਤੀ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਚ ਦਿਖਾਈ ਦਿੰਦਾ ਹੈ ਕਿ ਮੈਂਕਰੋ ਸਮਰਥਕਾਂ ਦੀ ਇਕ ਭੀੜ ਨੂੰ ਮਿਲਣ ਕਰੀਬ ਜਾਂਦੇ ਹਨ ਤਾਂ ਇਕ ਸ਼ਖਸ ਹੱਥ ਵਧਾ ਕੇ ਉਨ੍ਹਾਂ ਦੇ ਚਿਹਰੇ ‘ਤੇ ਥੱਪੜ ਮਾਰ ਦਿੰਦਾ ਹੈ।

LEAVE A REPLY

Please enter your comment!
Please enter your name here