ਅੰਮ੍ਰਿਤਸਰ- ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹੋਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ
ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮੌਕੇ ਜਿਥੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ, ਉਥੇ ਹੀ ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ। ਇਸ ਮੌਕੇ ਰਾਜਦੂਤ ਥੈਰੀ ਮਾਥੂ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ’ਤੇ ਆ ਕੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।