ਪਟਿਆਲਾ, 17 ਜੂਨ 2025 : Fresh water will reach the tank of Sri Kali Devi temple within two months: Mundian : ਪੰਜਾਬ ਦੇ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਮੰਦਰ ਮਾਤਾ ਸ੍ਰੀ ਕਾਲੀ ਦੇਵੀ (Sri Kali Devi temple ) ਦੇ ਪਵਿੱਤਰ ਸਰੋਵਰ `ਚ ਕਰੀਬ 30 ਸਾਲਾਂ ਬਾਅਦ ਤਾਜਾ ਜਲ ਭਰਨ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ ।
ਲੋਕਾਂ ਦੇ ਵਿਸ਼ਵਾਸ਼ ਤੇ ਭਰੋਸੇ ਨੂੰ ਵੀ ਨਵੀਂ ਰਾਹ ਮਿਲ ਰਹੀ ਹੈ
ਇਸ ਮੌਕੇ ਦੋਵਾਂ ਮੰਤਰੀਆਂ ਤੇ ਵਿਧਾਇਕ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਹਾਇਕਾਂ ਤੋਂ ਅੱਖੋਂ ਪਰੋਖੇ ਕੀਤੇ ਗਏ ਪਵਿੱਤਰ ਸਰੋਵਰ `ਚ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਤਾਜਾ ਜਲ ਪਹੁੰਚ ਜਾਵੇਗਾ । ਉਨ੍ਹਾਂ ਕਿਹਾ ਕਿ ਮੰਦਰ ਦੀ ਕਾਇਆਂ ਕਲਪ ਕਰਕੇ ਇਸਦੇ ਚੌਗਿਰਦੇ ਨੂੰ ਸੰਵਾਰਨ ਸਮੇਤ ਮੰਦਰ ਦੁਆਲੇ ਹੈਰੀਟੇਜ ਸਟਰੀਟ ਵੀ ਬਣਾਈ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਇੱਕ ਨਵੀਂ ਪਾਈਪਲਾਈਨ ਹੀ ਨਹੀਂ ਹੈ ਸਗੋਂ ਲੋਕਾਂ ਦੇ ਵਿਸ਼ਵਾਸ਼ ਤੇ ਭਰੋਸੇ ਨੂੰ ਵੀ ਨਵੀਂ ਰਾਹ ਮਿਲ ਰਹੀ ਹੈ, ਇਸ ਨਾਲ ਸ਼ਰਧਾਲੂਆਂ ਦੀ ਆਸਥਾ ਹੋਰ ਮਜ਼ਬੂਤ ਹੋਵੇਗੀ, ਇਸ ਨਾਲ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਅੱਜ ਪੂਰੀ ਹੋ ਰਹੀ ਹੈ ।
ਸ੍ਰੀ ਕਾਲੀ ਦੇਵੀ ਦੀ ਕਾਇਆਂ ਕਲਪ ਕਰਨ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵ ਨਾਲ ਮੁਕੰਮਲ ਕਰਵਾਏਗੀ
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਮਹੀਨੇ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੀ ਕਾਇਆਂ ਕਲਪ ਕਰਨ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵ ਨਾਲ ਮੁਕੰਮਲ ਕਰਵਾਏਗੀ ।
ਕੰਮ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਤਹਿਤ ਮਿੱਥੇ ਸਮੇਂ ਦੇ ਅੰਦਰ-ਅੰਦਰ ਨੇਪਰੇ ਚਾੜ੍ਹਿਆ ਜਾਵੇਗਾ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਸਮੇਤ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਦਿਆਂ ਕਿਹਾ ਕਿ ਮਾਤਾ ਰਾਣੀ ਦੇ ਆਸ਼ੀਰਵਾਦ ਨਾਲ ਇਸ ਪਵਿੱਤਰ ਅਸਥਾਨ ਦੀ ਖੂਬਸੂਰਤੀ ਨੂੰ ਹੋਰ ਚਾਰ ਚੰਨ ਲਾਉਂਦੇ ਹੋਏ ਇਸਨੂੰ ਭਵਯ, ਸ਼ਾਨਦਾਰ ਤੇ ਵਿਰਾਟ ਬਣਾਉਣ ਲਈ ਕੰਮ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਤਹਿਤ ਮਿੱਥੇ ਸਮੇਂ ਦੇ ਅੰਦਰ-ਅੰਦਰ ਨੇਪਰੇ ਚਾੜ੍ਹਿਆ ਜਾਵੇਗਾ।
ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਲਾਨ ਕਰਕੇ ਗਏ ਸਨ, ਉਸ ਮੁਤਾਬਕ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ । ਸ਼ਰਧਾਲੂਆਂ ਲਈ ਲੰਗਰ ਦੀ ਸਹੂਲਤ ਸਮੇਤ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ `ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ ।
Read More : ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ : ਹਰਦੀਪ ਸਿੰਘ ਮੁੰਡੀਆਂ