ਜਲਾਲਾਬਾਦ ‘ਚ ਚੋਰ ਗਿਰੋਹ ਦਾ ਪਰਦਾਫਾਸ਼: 14 ਬਾਈਕ ਤੇ 1 ਸਕੂਟਰ ਬਰਾਮਦ
ਜਲਾਲਾਬਾਦ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੋਰਾਂ ਦੇ ਦੋ ਵੱਖ-ਵੱਖ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਸਿਟੀ ਦੀ ਪੁਲੀਸ ਨੇ ਬੈਟਰੀ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਅਤੇ ਬਾਈਕ ਚੋਰੀ ਕਰਨ ਵਾਲੇ ਗਰੋਹ ਦੇ ਇੱਕ ਮੈਂਬਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਕੁੱਲ 17 ਚੋਰੀ ਦੀਆਂ ਬੈਟਰੀਆਂ, 14 ਮੋਟਰਸਾਈਕਲ ਅਤੇ ਇੱਕ ਸਕੂਟਰ ਬਰਾਮਦ ਕੀਤਾ ਗਿਆ ਹੈ।
17 ਬੈਟਰੀਆਂ ਵੀ ਬਰਾਮਦ
ਡੀਐਸਪੀ ਗਿੱਲ ਅਨੁਸਾਰ ਐਸਐਚਓ ਸਚਿਨ ਕੰਬੋਜ ਦੀ ਟੀਮ ਨੇ ਪਹਿਲਾਂ ਗੁਰਚਰਨ ਸਿੰਘ ਨੂੰ ਅਦਾਲਤ ਨੇੜਿਓਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਉਸ ਕੋਲੋਂ ਚੋਰੀ ਦੇ 14 ਮੋਟਰਸਾਈਕਲ ਅਤੇ ਇਕ ਸਕੂਟਰ ਬਰਾਮਦ ਹੋਇਆ। ਇਸੇ ਦੌਰਾਨ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਾਹਨਾਂ ਵਿੱਚੋਂ ਬੈਟਰੀਆਂ ਚੋਰੀ ਕਰਨ ਵਾਲੇ ਇੱਕ ਗਰੋਹ ਦਾ ਵੀ ਪਰਦਾਫਾਸ਼ ਕੀਤਾ। ਮੁਲਜ਼ਮਾਂ ਕੋਲੋਂ ਚੋਰੀ ਦੀਆਂ 17 ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਮਾਮਲੇ ‘ਚ ਕੁੱਲ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਐਸਐਚਓ ਕੰਬੋਜ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮਹਾਕੁੰਭ ‘ਚ ਪੁੱਜੀ ਅਦਾਕਾਰਾ ਜੂਹੀ ਚਾਵਲਾ, ਕਿਹਾ- “ਅੱਜ ਮੇਰੀ ਜ਼ਿੰਦਗੀ ਦੀ….”