ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਸਾਮ ਦੀ ਜੇਲ੍ਹ ‘ਚ ਕੀਤਾ ਸ਼ਿਫਟ

0
100

ਬਠਿੰਡਾ, 23 ਮਾਰਚ 2025 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ਼ਨੀਵਾਰ ਸ਼ਾਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਬਠਿੰਡਾ ਹਾਈ ਸਿਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਪਿਓ ਨੇ ਆਪਣੇ 3 ਸਾਲ ਦੇ ਪੁੱਤ ਦਾ ਵੱਢਿਆ ਗਲਾ: ਪੁਣੇ ਦੇ ਜੰਗਲ ਵਿੱਚੋਂ ਲਾਸ਼ ਮਿਲੀ

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂਅ ਵੀ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਹੈ। ਜੱਗੂ ਨੂੰ ਐਨਡੀਪੀਐਸ ਐਕਟ ਦੇ ਤਹਿਤ ਅਸਾਮ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਗੈਂਗਸਟਰ ਨੂੰ ਜਹਾਜ਼ ਰਾਹੀਂ ਅਸਾਮ ਭੇਜਿਆ। ਹਾਲਾਂਕਿ, ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਜੇਲ੍ਹ ਵਿੱਚ ਜੱਗੂ ਦੀ ਜਾਨ ਖ਼ਤਰੇ ਵਿੱਚ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਇਸ ਸਬੰਧ ਵਿੱਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here