ਗੈਂਗਸਟਰਾਂ ਨੇ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਮੰਗੇ ਕਰੋੜਾਂ

0
32
Himanshi

ਚੰਡੀਗੜ੍ਹ, 14 ਫਰਵਰੀ 2026 : ਪੰਜਾਬੀ ਫਿ਼ਲਮ ਸੰਸਾਰ ਅਤੇ ਬਿਗ ਬਾਸ ਫੇਮ ਅਦਾਕਾਰਾ ਹਿਮਾਂਸ਼ੀ ਖੁਰਾਣਾ (Actress Himanshi Khurana) ਨੂੰ ਗੈਂਗਸਟਰਾਂ ਵਲੋਂ ਜਾਨੋਂ ਮਾਰਨ ਦੀ ਧਮਕੀ ਅਤੇ ਕਰੋੜਾਂ ਦੀ ਫਿਰੌਤੀ ਦੀ ਮੰਗ ਵੀ ਕੀਤੀ ਗਈ ਹੈ ।

ਕਿੰਨੇ ਦੀ ਮੰਗ ਗਈ ਹੈ ਫਿਰੌਤੀ

ਮਿਲੀ ਜਾਣਕਾਰੀ ਅਨੁਸਾਰ ਜੋ ਅਦਾਕਾਰਾ ਨੂੰ ਗੈਂਗਸਟਰਾਂ (Gangsters) ਵਲੋਂ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਨਾਲ-ਨਾਲ ਫਿਰੌਤੀ (Ransom) ਦੀ ਮੰਗ ਵੀ ਕੀਤੀ ਗਈ ਹੈ ਦੇ ਚਲਦਿਆਂ 10 ਕਰੋੜ ਰੁਪਏ ਮੰਗੇ ਗਏ ਹਨ । ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ, ਜਿਸ ਵਿੱਚ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਦੱਸਿਆ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ (kill) ਦੀ ਧਮਕੀ ਦਿੱਤੀ । ਧਮਕੀ ਦੇਣ ਵਾਲਿਆਂ ਨੇ 10 ਕਰੋੜ ਰੁਪਏ ਦੀ ਮੰਗ ਕੀਤੀ ਹੈ । ਇਸ ਘਟਨਾ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ ।

ਪੁਲਸ ਕੋਲ ਕਰਵਾ ਦਿੱਤੀ ਗਈ ਹੈ ਸਿ਼ਕਾਇਤ ਦਰਜ

ਹਿਮਾਂਸ਼ੀ ਖੁਰਾਣਾ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਪੁਲਿਸ ਨੂੰ ਸ਼ਿਕਾਇਤ (Complaint) ਦਰਜ ਕਰਵਾਈ ਹੈ । ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਜਿਸ ਨੰਬਰ ਤੋਂ ਫੋਨ ਆਇਆ ਸੀ ਉਸ ਨੂੰ ਟ੍ਰੇਸ ਕੀਤਾ ਜਾ ਰਿਹਾ ਹੈ । ਅਦਾਕਾਰਾ ਦੀ ਸੁਰੱਖਿਆ ਨੂੰ ਲੈ ਕੇ ਵੀ ਸਾਵਧਾਨੀ ਵਰਤੀ ਜਾ ਰਹੀ ਹੈ ।

Read More : ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

LEAVE A REPLY

Please enter your comment!
Please enter your name here