ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਿਹਾ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਜਿਸ ‘ਚ ਕਿਸੇ ਨੇ ਸਿਰਫ਼ ਤਿੰਨ ਸ਼ਬਦ ਲਿਖੇ ਸਨ – “I KILL YOU।”
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ
ਗੰਭੀਰ ਨੇ ਤੁਰੰਤ ਇਸ ਈਮੇਲ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਅਧਿਕਾਰਤ ਤੌਰ ‘ਤੇ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਦਿੱਲੀ ਪੁਲਿਸ ਤੁਰੰਤ ਸਰਗਰਮ ਹੋ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਸਾਈਬਰ ਸੈੱਲ ਟੀਮ ਈਮੇਲ ਨੂੰ ਟਰੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।