ਸ੍ਰੀ ਅਕਾਲ ਤਖਤ ਸਾਹਿਬ ਤੋਂ 6 ਜੂਨ ਨੂੰ ਸੰਦੇਸ਼ ਜਾਰੀ ਕਰਨ ‘ਤੇ ਗਿਆਨੀ ਗੜਗੱਜ ਦਾ ਹੋਵੇਗਾ ਵਿਰੋਧ – ਹਰਨਾਮ ਸਿੰਘ ਖਾਲਸਾ

0
53

– ਤਖਤਾਂ ਦੀ ਆਨ-ਬਾਨ-ਸ਼ਾਨ ਦੀ ਬਹਾਲੀ ਲਈ ਪੰਜਾਬ ਭਰ ਤੋਂ ਸਿੱਖ ਸੰਗਤਾਂ ਹੁੰਮ-ਹੁੰਮਾ ਕੇ ਸ੍ਰੀ ਅਕਾਲ ਤਖਤ ਸਾਹਿਬ ਪੁੱਜਣ -ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ, 1 ਜੂਨ 2025 – ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਇੱਕ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6 ਜੂਨ ਨੂੰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਮ ਕੋਈ ਸੰਦੇਸ਼ ਜਾਰੀ ਨਾ ਕਰਨ ਦਿੱਤਾ ਜਾਵੇ, ਕਿਉੁਂਕਿ ਉਨ੍ਹਾਂ ਦੀ ਨਿਯੂਕਤੀ ਗੁਰ ਮਰਿਯਾਦਾ ਅਨਸਾਰ ਨਹੀਂ ਹੋਈ ਤੇ ਨਾ ਹੀ ਉਹ ਕੌਮ ਨੂੰ ਪ੍ਰਵਾਨਿਤ ਜਥੇਦਾਰ ਹਨ।

ਉਨ੍ਹਾਂ ਕਿਹਾ ਕਿ ਤੀਸਰੇ ਘੱਲੂਘਾਰੇ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ 6 ਜੂਨ ਨੂੰ ਕਰਾਏ ਜਾਂਦੇ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੌਮ ਦੇ ਨਾਮ ਜਾਰੀ ਕਰਦੇ ਹਨ।ਪਰ ਇਸ ਵਾਰ ਕੌਮ ਵੱਲੌਂ ਅਪ੍ਰਵਾਨਿਤ ਜਥੇਦਾਰ ਗਿ.ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੰਦੇਸ਼ ਜਾਰੀ ਕਰਨ ਕੌਮ ਨੂੰ ਪ੍ਰਵਾਨ ਨਹੀਂ ਹੈ ਤੇ ਦਮਦਮੀ ਟਕਸਾਲ ਸਮੇਤ ਸਮੁੱਚਾ ਸੰਤ ਸਮਾਜ,ਸਿੱਖ ਸੰਪਰਦਾਵਾਂ ਤੇ ,ਸਿੱਖ ਫੈੱਡਰੇਸ਼ਨਾਂ ,ਨਿਹੰਗ ਸਿੰਘ ਜਥੇਬੰਦੀਆਂ ਤੇ ਸਮੁੱਚਾ ਸਿੱਖ ਪੰਥ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ।

ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇਂ ਨਵੀਆਂ ਨਿਯੁਕਤੀਆਂ ਕੀਤੇ ਜਾਣ ਦੌਰਾਨ ਸਿਆਸੀ ਦਖਲ ਦੇ ਚਲਦਿਆਂ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਤੇ ਤਖਤ ਸ਼੍ਰੀ ਕੇਸਗੜ ਸਾਹਿਬ ਰਾਤ ਵਿਖੇ ਰਾਤ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਚਲਦੇ ਪ੍ਰਵਾਹ ਦੌਰਾਨ ਹੀ ਅਰਦਾਸ ਕਰਦੇ ਹੋਏ ਸਤਿਗੁਰੂ ਜੀ ਦੇ ਪ੍ਰਕਾਸ਼ ਤੋਂ ਬਿਨ੍ਹਾਂ ਹੀ ਸਿਰੋਪਾ ਦੇ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਦਾ ਐਲਾਨ ਕੀਤਾ ,ਜਿਸ ਨਾਲ ਕੌਮ ਦੇ ਉੱਤੇ ਵੱਡਾ ਸੰਕਟ ਪੈਦਾ ਹੋਇਆ ਹੈ।

ਸਿੱਖ ਕੌਮ ਦੇ ਸੁਪਰੀਮੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਇਹ ਨਿਯੂਕਤੀ ਸ਼੍ਰੋਮਣੀ ਕਮੇਟੀ ਦੇ ਰਹਿਤ ਮਰਿਆਦਾ ਦੇ ਖਰੜੇ ਤੋਂ ਬਿਲਕੁਲ ਉਲਟ ਹੈ, ਜਿਸ ਨਾਲ ਪੰਥ ਦੀਆਂ ਵੱਡੀਆਂ ਪਰੰਪਰਾਵਾਂ ਨੂੰ ਬਹੁਤ ਵੱਡੀ ਸੱਟ ਵੱਜੀ ਹੈ ।ਇਸ ਲਈ ਕੌਮ ਅੰਦਰ ਇਸ ਗੱਲ ਦਾ ਬਹੁਤ ਵੱਡਾ ਰੋਸ ਹੈ ਤੇ ਸਮੁੱਚਾ ਪੰਥ ਇਸ ਤਰ੍ਹਾਂ ਦੀਆਂ ਨਿਯੁਕਤੀਆਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ 6 ਜੂਨ ਨੂੰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੰਦੇਸ਼ ਜਾਰੀ ਕਰਨ ਤੋਂ ਰੋਕਿਆ ਜਾਵੇ ਨਹੀਂ ਤਾਂ ਇਸ ਦੇ ਵਿਰੋਧ ਕੀਤੇ ਜਾਣ ਦੌਰਾਨ ਅਗਰ ਕਿਸੇ ਤਰ੍ਹਾਂ ਦਾ ਕੋਈ ਟਕਰਾ ਪੈਦਾ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਿੱਧੇ-ਅਸਿੱਧੇ ਤੌਰ ਤੇ ਸ੍ਰੌਮਣੀ ਕਮੇਟੀ ਤੇ ਪੰਜਾਬ ਸਰਕਾਰ ਦੀ ਹੋਵੇਗੀ।ਪਰ ਕੌਮ ਅੰਦਰ ਟਕਰਾ ਦੇ ਹਾਲਾਤ ਨਾ ਪੈਦਾ ਹੋਣ ਇਸ ਲਈ ਸ੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਸਮਝਦਾਰੀ ਨਾਲ ਨਿਭਾਵੇ।ਇਸ ਮੌਕੇ ਭਾਈ ਅਮਰਬੀਰ ਸਿੰਘ ਢੋਟ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ,ਜਥੇ,ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ,ਪਿ੍ਰੰ. ਹਰਸ਼ਦੀਪ ਸਿੰਘ ਤੇ ਡਾ.ਅਵਤਾਰ ਸਿੰਘ ਬੁਟੱਰ,ਗਿ.ਸਾਹਬ ਸਿੰਘ,ਭਾਈ ਗਗਨਦੀਪ ਸਿੰਘ ਤੇ ਭਾਈ ਪ੍ਰਕਾਸ਼ ਸਿੰਘ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here