Gold Medal ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ

0
64

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ ‘ਤੇ ਦਿੱਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ।

ਪੰਜਾਬ ਭਵਨ ‘ਚ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ।

ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਸੱਦਣ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿੱਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ।

LEAVE A REPLY

Please enter your comment!
Please enter your name here