ਪਟਿਆਲਾ, 17 ਸਤੰਬਰ 2025 : ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਹੜ ਪੀੜਤਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ।
ਸੀ. ਐਮ. ਦੇ ਨਿਰਦੇਸ਼ਾਂ ਅਨੁਸਾਰ ਦਿੱਤਾ ਜਾਵੇਗਾ ਵੀਹ ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਚੱਲ ਰਹੀ ਹੈ ਅਤੇ ਪਟਿਆਲਾ ਦੇ ਸਾਰੇ ਪ੍ਰਭਾਵਿਤ ਹਲਕਿਆਂ ਘਨੌਰ, ਸਨੌਰ, ਰਾਜਪੁਰਾ, ਸ਼ੁਤਰਾਣਾ ਅਤੇ ਸਮਾਣਾ ਵਿੱਚ ਖ਼ਰਾਬੇ ਦੀ ਗਿਰਦਾਵਰੀ ਦਾ ਕੰਮ ਅਗਲੇ 15 ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ । ਇਹ ਗੱਲ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ (District Planning Board Chairman Tejinder Mehta) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ ।
ਮਹਿਤਾ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ 150 ਤੋਂ ਵੱਧ ਪਿੰਡਾਂ ਦੀ ਵੀਹ ਹਜ਼ਾਰ ਏਕੜ ਦੇ ਲਗਭਗ ਫਸਲ ਖਰਾਬ ਹੋਈ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਸਿਵਲ ਪ੍ਰਸ਼ਾਸਨ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਗਿਰਦਾਵਰੀ ਮੁਕੰਮਲ ਕਰਨੇ ਦੇ ਆਦੇਸ਼ ਦਿੱਤੇ ਗਏ ਹਨ । ਗਿਰਦਾਵਰੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ (Girdawari work continues on a war footing) । ਪਾਰਟੀ ਵੱਲੋਂ ਹਰੇਕ ਪਿੰਡ ਵਿੱਚ ਗਿਰਦਾਵਰੀ ਕਰ ਰਹੇ ਨੋਡਲ ਅਫ਼ਸਰਾਂ ਨਾਲ ਇੱਕ-ਇੱਕ ਜਿੰਮੇਵਾਰ ਪਾਰਟੀ ਵਰਕਰ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ।
ਉਨ੍ਹਾਂ ਕਿਹਾ ਕਿ 100 ਫੀਸਦੀ ਖਰਾਬ ਫਸਲਾਂ ਦਾ ਪ੍ਰਤੀ ਏਕੜ 20000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ (Compensation of Rs 20,000 per acre will be given for 100 percent damaged crops.) । ਨਾਲ ਹੀ 50 ਫੀਸਦੀ ਖਰਾਬ ਫਸਲਾਂ ਦੀ ਭਰਪਾਈ ਵੀ ਕੀਤੀ ਜਾਵੇਗੀ । ਮਹਿਤਾ ਨੇ ਪਾਰਟੀ ਵਰਕਰਾਂ, ਪੰਚਾਂ, ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਗਿਰਦਾਵਰੀ ਕਰ ਰਹੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹਾਂ ਦੌਰਾਨ ਹੋਏ ਨੁਕਸਾਨ ਬਾਰੇ ਜਾਣੂ ਕਰਵਾਉਣ ਤਾਂ ਜੋ ਕੋਈ ਵੀ ਹੜ੍ਹ ਪੀੜਿਤ ਕਿਸਾਨ ਮੁਆਵਜ਼ਾ ਤੋਂ ਵਾਂਝਾ ਨਾ ਰਹੇ । ਮਹਿਤਾ ਨੇ ਇਹ ਵੀ ਕਿਹਾ ਕਿ ਤਮਾਮ ਇੰਤਜ਼ਾਮਾਤ ਦੇ ਬਾਵਜੂਦ ਵੀ ਜੇਕਰ ਕਿਸੇ ਹੜ੍ਹ ਪੀੜਤ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਵੀ ਸੰਪਰਕ ਕਰ ਸਕਦਾ ਹੈ ।
Read More : ਤੇਜਿੰਦਰ ਮਹਿਤਾ ਨੇ ਲਿਆ ਵੱਡੀ ਨਦੀ ਦਾ ਜਾਇਜ਼ਾ