ਪੰਜਾਬ ਦੇ ਰਾਜਪਾਲ ਨੇ ਰਿਆਤ-ਬਾਹਰਾ ਐਜੂਕੇਸ਼ਨ ਸਿਟੀ ’ਚ ਕਨਵੋਕੇਸ਼ਨ ਸਮਾਗਮ ’ਚ ਕੀਤੀ ਸ਼ਿਰਕਤ || Punjab News

0
13

ਪੰਜਾਬ ਦੇ ਰਾਜਪਾਲ ਨੇ ਰਿਆਤ-ਬਾਹਰਾ ਐਜੂਕੇਸ਼ਨ ਸਿਟੀ ’ਚ ਕਨਵੋਕੇਸ਼ਨ ਸਮਾਗਮ ’ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 18 ਦਸੰਬਰ : ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿਖੇ ਕਰਵਾਏ ਗਏ ਕਨਵੋਕੇਸ਼ਨ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿੱਖਿਆ, ਸੰਸਕਾਰ ਅਤੇ ਰੋਜ਼ਗਾਰ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੱਚੀ ਸਿੱਖਿਆ ਉਹ ਹੈ ਜੋ ਸਮਾਜ ਅਤੇ ਮਾਨਵਤਾ ਦੀ ਸੇਵਾ ਸਿਖਾਉਂਦੀ ਹੋਵੇ। ਪ੍ਰੋਗਰਾਮ ਦੌਰਾਨ ਰਾਜਪਾਲ ਨੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸਿੱਖਿਆ, ਸੰਸਕਾਰ ਅਤੇ ਰੋਜ਼ਗਾਰ ਦੇ ਮਹੱਤਵ ’ਤੇ ਦਿੱਤਾ ਜ਼ੋਰ

ਆਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਜੋ ਕੁਝ ਵੀ ਸਾਡੇ ਸਮਾਜ ਤੋਂ ਪ੍ਰਾਪਤ ਹੁੰਦਾ ਹੈ, ਉਸ ਨੂੰ ਵਾਪਸ ਕਰਨਾ ਸਾਡਾ ਕਰਤੱਵ ਹੈ ਅਤੇ ਇਸ ਵਿਚ ਸਭ ਤੋਂ ਵੱਡਾ ਆਨੰਦ ਲੁਕਿਆ ਹੋਇਆ ਹੈ। ਉਨ੍ਹਾਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਿੱਖਿਆ ਸਭ ਤੋਂ ਵੱਡਾ ਹਥਿਆਰ ਹੈ। ਨਵੀਂ ਸਿੱਖਿਆ ਨੀਤੀ-2020 ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਨੀਤੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਕੌਸ਼ਲ ਵਿਕਾਸ ਨੂੰ ਪ੍ਰਾਥਮਿਕਤਾ ਦਿੰਦੀ ਹੈ। ਰਾਜਪਾਲ ਨੇ ਸ਼ੋਧ ਕਾਰਜਾਂ (ਰਿਸਰਚ) ’ਤੇ ਯੂਨੀਵਰਸਿਟੀਆਂ ਵਿਚ ਵੱਧ ਫੋਕਸ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਪੰਜਾਬ ਵਿਚ ਖੇਡਾਂ ਦੇ ਵਿਕਾਸ ਅਤੇ ਨਸ਼ੇ ’ਤੇ ਰੋਕ ਲਗਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਵੀ ਕਹੀ। ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਦੱਸਿਆ ਕਿ ਸਮਾਰੋਹ ਵਿਚ ਕੁੱਲ 438 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਇਸ ਵਿਚ 374 ਅੰਡਰ ਗਰੈਜੂਏਟ ਅਤੇ 64 ਪੋਸਟ ਗਰੈਜੂਏਟ ਵਿਦਿਆਰਥੀ ਸ਼ਾਮਲ ਸਨ ਜਿਸ ਵਿਚ ਫਾਰਮੇਸੀ ਦੇ 76, ਇੰਜਨੀਅਰਿੰਗ ਦੇ 109, ਨਰਸਿੰਗ ਦੇ 38, ਬੀ.ਐਡ ਦੇ 65, ਲਾਅ ਦੇ 15 ਅਤੇ ਮੈਨੇਜਮੈਂਟ ਦੇ 123 ਵਿਦਿਆਰਥੀ ਸ਼ਾਮਲ ਸਨ।

ਸੁਨੀਤਾ ਵਿਲੀਅਮਜ਼ ਦੀ ਪੁਲਾੜ ਤੋਂ ਵਾਪਸੀ ‘ਤੇ NASA ਨੇ ਦਿੱਤਾ ਵੱਡਾ ਅਪਡੇਟ

LEAVE A REPLY

Please enter your comment!
Please enter your name here