ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚਲਾਏ ਜਾ ਸਕਣਗੇ ਗਰੀਨ ਪਟਾਕੇ

0
91
Additional District Magistrate Simarpreet
ਪਟਿਆਲਾ, 19 ਸਤੰਬਰ 2025 : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ (Additional District Magistrate Simarpreet) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਵਿੱਚ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਗਰੀਨ ਪਟਾਕੇ ਨਿਰਧਾਰਿਤ ਸਮੇਂ ਅੰਦਰ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ । ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾ ਕਿਸੇ ਹੋਰ ਦਿਨ ਪਟਾਕੇ ਚਲਾਉਣ ‘ਤੇ ਮਾਨਯੋਗ ਅਦਾਲਤ ਵੱਲੋਂ ਅਗਲੀ ਸੁਣਵਾਈ ਤੱਕ ਲਗਾਈ ਪੂਰਨ ਪਾਬੰਦੀ ਲਾਗੂ ਰਹੇਗੀ ।

ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਿਤ

ਜਾਰੀ ਹੁਕਮਾਂ ਵਿੱਚ ਤਿਉਹਾਰਾਂ ਮੌਕੇ ਚਲਾਏ ਜਾਣ ਵਾਲੇ ਗਰੀਨ ਪਟਾਕੇ ਦਾ ਸਮਾਂ ਨਿਰਧਾਰਿਤ (Green cracker time fixed) ਕੀਤਾ ਗਿਆ ਹੈ, ਜਿਸ ਤਹਿਤ ਦੀਵਾਲੀ ਮੌਕੇ 20 ਅਕਤੂਬਰ 2025 ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ 5 ਨਵੰਬਰ 2025 ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਗਰੀਨ ਪਟਾਕੇ ਚਲਾਉਣ ਦੀ ਆਗਿਆ ਹੈ । ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਕ੍ਰਿਸਮਿਸ (25-26 ਦਸੰਬਰ) ਅਤੇ ਨਵੇਂ ਸਾਲ (31 ਦਸੰਬਰ ਅਤੇ 1 ਜਨਵਰੀ) ਦੀ ਪੂਰਵ ਸੰਧਿਆ ‘ਤੇ ਰਾਤ 11:55 ਪੀ. ਐਮ. ਤੋਂ 12:30 ਏ. ਐਮ. ਦੇ ਸਮੇਂ ਦੌਰਾਨ ਸਿਰਫ਼ ਗਰੀਨ ਪਟਾਕੇ ਚਲਾਉਣ/ਵਜਾਉਣ ਅਤੇ ਉਕਤ ਨਿਰਧਾਰਤ ਸਮੇਂ ਤੋਂ ਬਾਅਦ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਪਟਾਕੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮਗਰੀ ਦਾ ਇਸਤੇਮਾਲ ਕਰਨ ਨਾਲ ਪੈਦਾ ਹੁੰਦਾ ਹੈ ਸ਼ੋਰ ਸ਼ਰਾਬਾ

ਹੁਕਮਾਂ ‘ਚ ਕਿਹਾ ਗਿਆ ਹੈ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਦਿਨਾਂ ਵਿੱਚ ਆਮ ਤੌਰ ‘ਤੇ ਪਬਲਿਕ ਵੱਲੋਂ ਪਟਾਕੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ । ਇਸ ਸੰਭਾਵਤ ਖ਼ਤਰੇ ਤੋਂ ਬਚਣ ਲਈ ਜ਼ਿਲ੍ਹਾ ਪਟਿਆਲਾ ਅੰਦਰ ਪਟਾਕੇ, ਆਤਿਸ਼ਬਾਜ਼ੀ ਆਦਿ ਬਨਾਉਣ, ਸਟੋਰ ਕਰਨ ਅਤੇ ਖ਼ਰੀਦਣ-ਵੇਚਣ ਨੂੰ ਨਿਯਮਤ ਕਰਨਾ ਅਤਿ ਜ਼ਰੂਰੀ ਹੈ । ਇਸ ਤੋਂ ਇਲਾਵਾ ਦੇਸ਼ ਅੰਦਰ ਵਿਦੇਸ਼ਾਂ ਤੋਂ ਬੰਦਰਗਾਹਾਂ ਰਾਹੀਂ ਗੈਰ ਕਾਨੂੰਨੀ ਤੌਰ ‘ਤੇ ਧਮਾਕੇਖੇਜ ਸਮਗਰੀ ਬਰਾਮਦ ਹੋ ਰਹੀ ਹੈ, ਜਿਸ ਵਿੱਚ ਕੈਮੀਕਲ ਪੋਟਾਸ਼ੀਅਮ ਕਲੋਰੇਟ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖ਼ਤਰਨਾਕ ਹੁੰਦਾ ਹੈ । ਇਸ ਨਾਲ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਹ ਵਾਤਾਵਰਣ ਅਤੇ ਸਿਹਤ ਲਈ ਵੀ ਹਾਨੀਕਾਰਕ ਹੈ ।

ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਬਣੀ ਰਹਿੰਦੀ ਹੈ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ

ਇਹਨਾਂ ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ (Incidents of fire caused by bursting firecrackers etc) ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਨ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਮਾਨਯੋਗ ਸੁਪਰੀਮ ਕੋਰ ਆਫ਼ ਇੰਡੀਆ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 728 ਆਫ਼ 2015 ਅਤੇ ਐਨ. ਜੀ. ਟੀ. ਦੇ ਓ. ਏ. ਨੰਬਰ 249 ਆਫ਼ 2020 ਵਿਚ ਹੋਏ ਨਿਰਦੇਸ਼ਾਂ ਤਹਿਤ ਸਿਰਫ਼ ਗਰੀਨ ਪਟਾਕੇ ਦੀ ਆਗਿਆ ਹੈ,  ਇਸ ਲਈ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਅਤੇ ਉਪਰੋਕਤ ਹੁਕਮਾਂ ਦੀ ਪਾਲਣਾ ਵਿੱਚ ਇੰਨਾ ਪਾਬੰਦੀਸ਼ੁਦਾ ਪਟਾਕਿਆਂ ‘ਤੇ ਪਾਬੰਦੀ ਲਗਾਉਣ ਲਈ ਦੀਵਾਲੀ, ਗੁਰਪੁਰਬ ਦੇ ਤਿਉਹਾਰ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ-ਕਾਨੂੰਨੀ ਧਮਾਕੇਖੇਜ ਸਮਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ ।

LEAVE A REPLY

Please enter your comment!
Please enter your name here