ਪੰਜਾਬ ‘ਚ ਸੀਨੀਅਰ ਭਾਜਪਾ ਆਗੂ ਦੇ ਘਰ ਗ੍ਰਨੇਡ ਅਟੈਕ; ਜਾਂਚ ‘ਚ ਜੁਟੀ ਪੁਲਿਸ

0
46

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਗ੍ਰਨੇਡ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਪਰਿਵਾਰਕ ਮੈਂਬਰ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਰਾਜਪਾਲ ਵੱਲੋਂ ਪੈਦਲ ਯਾਤਰਾ; ਅੱਜ ਜਲਿਆਂਵਾਲਾ ਬਾਗ ਵਿਖੇ ਹੋਵੇਗੀ ਮਾਰਚ ਦੀ ਸਮਾਪਤੀ

ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਲਈ ਕੁੱਲ 3 ਲੋਕ ਈ-ਰਿਕਸ਼ਾ ਅਤੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਇੱਕ ਨੇ ਈ-ਰਿਕਸ਼ਾ ਤੋਂ ਹੇਠਾਂ ਉਤਰ ਕੇ ਹੈਂਡ ਗ੍ਰਨੇਡ ਦਾ ਲੀਵਰ ਕੱਢਿਆ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਵੱਡਾ ਧਮਾਕਾ ਹੋਇਆ। ਜਿਸ ਜਗ੍ਹਾ ਇਹ ਘਟਨਾ ਵਾਪਰੀ ਓਥੋਂ ਮਹਿਜ਼ 50 ਮੀਟਰ ਦੀ ਦੂਰੀ ‘ਤੇ ਪੁਲਿਸ ਦੀ 24 ਘੰਟੇ ਪੀਸੀਆਰ ਟੀਮ ਅਤੇ ਸਿਰਫ਼ 100 ਮੀਟਰ ਦੀ ਦੂਰੀ ‘ਤੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 3 ਹੈ। ਪਰ ਮੁਲਜ਼ਮ ਫਿਰ ਵੀ ਘਟਨਾ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਤੋਂ ਬਾਅਦ ਮਨੋਰੰਜਨ ਕਾਲੀਆ ਨੇ ਕਿਹਾ ਕਿ ਮੈਨੂੰ ਲੱਗਿਆ ਕਿ ਸਿਰਫ਼ ਜਨਰਲ ਟ੍ਰਾਂਸਫਾਰਮਰ ਫਟਿਆ ਹੈ। ਮੈਨੂੰ ਅਜਿਹੀ ਕਿਸੇ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ। ਮੈਨੂੰ ਨੀਂਦ ਵਿੱਚ ਅਚਾਨਕ ਝਟਕਾ ਲੱਗਾ ਅਤੇ ਮੇਰੇ ਮਨ ਵਿੱਚ ਆਇਆ ਕਿ ਕਿਤੇ ਕੁਝ ਗਰਜ ਰਿਹਾ ਸੀ। ਪਰ ਜਦੋਂ ਆਸ ਪਾਸ ਦੇ ਲੋਕ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਸੀ। ਘਰ ਵਿੱਚ ਦਰਵਾਜ਼ਾ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਏ। ਘਰ ਦੇ ਅੰਦਰ ਸਾਰੀਆਂ ਫੋਟੋਆਂ ਅਤੇ ਹੋਰ ਸਾਮਾਨ ਡਿੱਗ ਪਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜਿਨ੍ਹਾਂ ਨੇ ਸੈਂਪਲ ਲਏ ਹਨ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here