ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ, ਇਲਾਕੇ ‘ਚ ਫੈਲੀ ਦਹਿਸ਼ਤ
ਗੁਰਦਾਸਪੁਰ: ਗੁਰਦਾਸਪੁਰ ‘ਚ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਹੋਇਆ ਹੈ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ ਵਿੱਚ ਹੋਇਆ। ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫੋਰੈਂਸਿਕ ਟੀਮ ਵੀ ਮੌਕੇ ‘ਤੇ ਮੌਜੂਦ
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਨੇਡ ਇੱਕ ਆਟੋ ਰਿਕਸ਼ਾ ‘ਚੋ ਸੁੱਟਿਆ ਗਿਆ ਸੀ। ਫੋਰੈਂਸਿਕ ਟੀਮ ਵੀ ਘਟਨਾ ਦੀ ਜਾਂਚ ਕਰ ਰਹੀ ਹੈ। ਇਹ ਵੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਤੜਕਸਾਰ ਸਕੂਲ ਵੈਨ ਅਤੇ ਤੇਜ਼ ਰਫਤਾਰ ਨਿੱਜੀ ਬੱਸ ਵਿਚਾਲੇ ਭਿਆਨਕ ਟੱਕਰ, ਕਈ ਵਿਦਿਆਰਥੀ…
ਦੱਸ ਦਈਏ ਕਿ ਪੰਜਾਬ ਵਿੱਚ ਪੁਲਿਸ ਚੌਕੀ ‘ਤੇ ਅਜਿਹੇ ਹਮਲੇ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪਿਛਲੇ ਪੰਜ ਦਿਨਾਂ ਵਿੱਚ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।