ਜੀਐਸਟੀ ਕੌਂਸਲ ਦੀ 45 ਵੀਂ ਬੈਠਕ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਲਖਨਊ ਵਿੱਚ ਹੋਵੇਗੀ। ਸਾਰੇ ਸੂਬਿਆਂ ਦੇ ਵਿੱਤ ਮੰਤਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਜੀਐਸਟੀ ਕੌਂਸਲ ਇੱਕ ਜਾਂ ਇੱਕ ਤੋਂ ਵੱਧ ਪੈਟਰੋਲੀਅਮ ਉਤਪਾਦਾਂ – ਪੈਟਰੋਲ, ਡੀਜ਼ਲ, ਕੁਦਰਤੀ ਗੈਸ ਅਤੇ ਹਵਾਬਾਜ਼ੀ ਟਰਬਾਈਨ ਬਾਲਣ – ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਬਾਰੇ ਵਿਚਾਰ ਕਰ ਸਕਦੀ ਹੈ।
ਦੱਸ ਦੇਈਏ ਕਿ, ਇੱਕ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ, ਕੇਰਲ ਹਾਈਕੋਰਟ ਨੇ ਜੀਐਸਟੀ ਕੌਂਸਲ ਨੂੰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੇ ਬਾਰੇ ਵਿੱਚ ਫੈਸਲਾ ਲੈਣ ਲਈ ਕਿਹਾ ਸੀ। ਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜੀਐਸਟੀ ਦੇ ਦਾਇਰੇ ਵਿੱਚ ਆਉਂਦੀਆਂ ਹਨ, ਤਾਂ ਇਸ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਇੱਕ ਹੀ ਰੇਟ ਤੇ ਵੇਚੇ ਜਾਣਗੇ। ਜੀਐਸਟੀ ਦੇ ਆਉਣ ‘ਤੇ ਕੇਂਦਰੀ ਆਬਕਾਰੀ ਅਤੇ ਰਾਜਾਂ ਦਾ ਵੈਟ ਖਤਮ ਕਰ ਦਿੱਤਾ ਜਾਵੇਗਾ।