ਗੁਰਦਾਸਪੁਰ ਵਿੱਚ ਬੀਓਪੀ ਚੌਤਰਾ ਸਰਹੱਦ ਨੇੜੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਵਿੱਚ ਇੱਕ ਬੀਐਸਐਫ ਜਵਾਨ ਜ਼ਖਮੀ ਹੋ ਗਿਆ ਹੈ। ਬੀਐਸਐਫ ਸੈਕਟਰ ਨੇੜੇ ਹੋਈ ਇਸ ਸ਼ੱਕੀ ਘਟਨਾ ਨੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਐਸਐਫ ਦੇ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚ ਗਏ ਹਨ।
ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ
ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ ਬੀਐਸਐਫ ਦੇ ਚੌਤਰਾ ਬੀਓਪੀ ਜਵਾਨ ਕੰਡਿਆਲੀ ਤਾਰ ਦੇ ਨੇੜੇ ਡਿਊਟੀ ‘ਤੇ ਸਨ ਜਦੋਂ ਅਚਾਨਕ ਧਮਾਕਾ ਹੋ ਗਿਆ ਅਤੇ ਇਸ ਦੌਰਾਨ ਇਕ ਬੀਐਸਐਫ ਜਵਾਨ ਜ਼ਖਮੀ ਹੋ ਗਿਆ। ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਅਤੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਜ਼ਖਮੀ ਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਦੀਆਂ ਟੀਮਾਂ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।