ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਆਯੋਜਿਤ

0
23
Gurdwara Manji Sahib

ਪਟਿਆਲਾ, ਬਹਾਦਰਗੜ੍ਹ, 13 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Tegh Bahadur Sahib Ji) ਦੇ ਚਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ (Gurmat ceremony) ਕਰਵਾਇਆ ਗਿਆ ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਇਸ ਸਮਾਗਮ ਵਿੱਚ ਪੀ. ਆਰ. ਟੀ. ਸੀ. ਦੇ ਰਣਜੋਧ ਸਿੰਘ ਹਡਾਣਾ (Ranjodh Singh Hadana of P. R. T. C.) ਅਤੇ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ, ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਬੀ. ਡੀ. ਪੀ. ਓ. ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ । ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ (Gurbani Kirtan) ਕੀਤਾ ਗਿਆ, ਜਿਸ ਨਾਲ ਸਾਰਾ ਦਰਬਾਰ ਸਾਹਿਬ ਗੁਰੂ ਜੀ ਦੇ ਨਾਮ ਨਾਲ ਗੂੰਜ ਉਠਿਆ । ਸੰਗਤਾਂ ਨੇ ਪੂਰਨ ਸ਼ਰਧਾ ਅਤੇ ਭਾਵਨਾ ਨਾਲ ਗੁਰੂ ਸਾਹਿਬ ਦੀ ਬਾਣੀ ਦਾ ਆਨੰਦ ਮਾਣਿਆ । ਇਸ ਮੌਕੇ ਹਡਾਣਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਬਲਿਦਾਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਕਿਸੇ ਦੂਸਰੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ।

ਸਮੂਹ ਸੰਗਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸ਼ਤਾਬਦੀ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰੇ : ਹਡਾਣਾ

ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ (Guru Sahib’s teachings) ‘ਤੇ ਚੱਲ ਕੇ ਸੱਚਾਈ, ਨਿਮਰਤਾ ਅਤੇ ਏਕਤਾ ਦੇ ਰਾਹ ‘ਤੇ ਤੁਰਨਾ ਚਾਹੀਦਾ ਹੈ । ਚੇਅਰਮੈਨ ਹਡਾਣਾ ਨੇ ਦੱਸਿਆ ਕਿ ਪਟਿਆਲਾ ਵਿਖੇ 18 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (Gurdwara Sri Guru Singh Sabha) ਵਿਖੇ ਕੀਰਤਨ ਦਰਬਾਰ ਕਰਵਾਉਣ ਸਮੇਤ 21 ਨਵੰਬਰ ਨੂੰ ਨਗਰ ਕੀਰਤਨ ਪਟਿਆਲਾ ਪੁੱਜੇਗਾ, ਇਸ ਲਈ ਸਮੂਹ ਸੰਗਤ ਨੂੰ ਹੁੰਮ-ਹੁੰਮਾ ਕੇ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਹੈ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ, ਸਥਾਨਕ ਸੰਗਤ, ਪੰਚਾਂ, ਸਰਪੰਚ ਅਤੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ ।

Read More : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ

 

LEAVE A REPLY

Please enter your comment!
Please enter your name here