ਇੱਕ ਵਾਰ ਫਿਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਦੇ ਦਰਵਾਜ਼ੇ ਅਜੇ ਵੀ ਬੰਦ ਨਹੀਂ ਹੋਏ ਹਨ। ਕੈਪਟਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਅਮਰਿੰਦਰ ਦਾ ਅਪਮਾਨ ਨਹੀਂ ਕੀਤਾ। ਉਨ੍ਹਾਂ ਦੀ ਸਹਿਮਤੀ ਨਾਲ ਪੰਜਾਬ ਵਿੱਚ ਪੈਦਾ ਹੋਏ ਵਿਵਾਦ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਅਜਿਹਾ ਨਹੀਂ ਹੋ ਸਕਿਆ।