ਚੰਡੀਗੜ੍ਹ : ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ – ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਦਰਅਸਲ, ਲਖੀਮਪੁਰ ਜਾ ਰਹੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਕਾਫ਼ਿਲੇ ਨੂੰ ਹਰਿਆਣਾ – ਯੂਪੀ ਬਾਰਡਰ ਤੇ ਰੋਕ ਦਿੱਤੀ ਗਿਆ। ਇਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਸਹਿਤ ਨਾਲ ਆਗੂ ਉਥੇ ਹੀ ਬਾਰਡਰ ‘ਤੇ ਧਰਨਾ ਲਗਾ ਕੇ ਬੈਠ ਗਏ।
ਦੱਸ ਦਈਏ ਕਿ, ਲਖੀਮਪੁਰ ਖੀਰੀ ਦੇ ਟਿਕੁਨੀਆ ਇਲਾਕੇ ਵਿੱਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜਮੰਤਰੀ ਅਜੈ ਮਿਸ਼ਰਾ ਦੇ ਬੇਟੇ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜਾਈ ਸੀ। ਇਸ ਤੋਂ ਬਾਅਦ ਮਾਹੌਲ ਖ਼ਰਾਬ ਹੋਇਆ ਅਤੇ 4 ਬੀਜੇਪੀ ਕਰਮਚਾਰੀ ਵੀ ਮਾਰੇ ਗਏ। ਹਿੰਸਾ ਤੋਂ ਬਾਅਦ ਪੂਰਾ ਯੂਪੀ ਰਾਜਨੀਤਕ ਅਖਾੜਾ ਬਣਿਆ ਹੋਇਆ ਹੈ।