ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੰਡੀਆਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ

0
22
distributed medical kits
ਦੂਧਨਸਾਧਾਂ, ਦੇਵੀਗੜ੍ਹ 7 ਸਤੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ (Waterborne diseases) ਦੀ ਰੋਕਥਾਮ ਲਈ ਪਟਿਆਲਾ ਜਿਲ੍ਹੇ ਦੇ ਪਿੰਡਾਂ ਬਹਿਲ, ਮਹਿਮੂਦਪੁਰ, ਜੁਲਾਹਖੇੜੀ ਅਤੇ ਦੁਧਨ ਸਾਧਾਂ ਵਿਖੇ ਆਸ਼ਾ ਵਰਕਰਾਂ ਨੂੰ ਪਿੰਡਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਟੀਮਾਂ ਬਣਾ ਕੇ ਮੁਹਿੰਮ ਚਲਾਉਣ ਲਈ ਕਿਹਾ ।
ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ
ਸਿਹਤ ਮੰਤਰੀ ਨੇ ਆਸ਼ਾ ਵਰਕਰਾਂ (ASHA workers) ਨੂੰ ਫੂਡ ਅਤੇ ਦਵਾਈਆਂ ਦੀਆਂ ਕਿੱਟਾਂ ਵੀ ਵੰਡੀਆਂ ਜੋ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪ੍ਰਦਾਨ ਕੀਤੀਆ ਜਾਣਗੀਆਂ । ਓਹਨਾ ਕਿਹਾ ਕਿ ਬਿਮਾਰੀਆਂ ਦੀ ਰੋਕਥਾਮ ਸਰਕਾਰ ਦੀ ਪਹਿਲੀ ਤਰਜੀਹ ਹੈ । ਉਨ੍ਹਾਂ ਡਿਸਪੈਂਸਰੀ ਵਿਚ ਆਏ ਮਰੀਜਾਂ ਨੂੰ ਖੁਦ ਦਵਾਈਆਂ ਵੰਡੀਆ ।
ਸੱਪ ਦੇ ਡੱਸਣ, ਕੁੱਤੇ ਜਾਂ ਬਾਂਦਰ ਦੇ ਕੱਟਣ ਵਰਗੀ ਸਥਿਤੀ ‘ਚ ਜ਼ਖਮ ਨੂੰ ਸਾਬਣ ਨਾਲ ਧੋ ਕੇ ਤੁਰੰਤ ਹਸਪਤਾਲ ਪਹੁੰਚੇ ਮਰੀਜ਼ 
ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਡੇਂਗੂ ਸਮੇਤ ਮੱਛਰਾਂ ਦੇ ਕੱਟਣ ਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਡੱਸਣ, ਕੁੱਤੇ ਅਤੇ ਬਾਂਦਰ ਦੇ ਕੱਟਣ ਆਦਿ ਵਰਗੀ ਕੋਈ ਦਿੱਕਤ ਆਉਂਦੀ ਹੈ ਤਾਂ ਸਿਹਤ ਸਬੰਧੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ 104 ਹੈਲਪ ਲਾਈਨ ਨੰਬਰ ਤੇ ਸੰਪਰਕ ਕੀਤਾ ਜਾਵੇ ਤਾਂ ਜੀ ਓਹਨਾ ਨੂੰ ਤੁਰੰਤ ਮਦਦ ਮਿਲ ਸਕੇ । ਉਨ੍ਹਾਂ ਕਿਹਾ ਕਿ ਸੱਪ ਦੇ ਕੱਟੇ ਤੋਂ ਬਾਅਦ ਜਖਮ ਨੂੰ ਸਾਬਣ ਨਾਲ ਚੰਗੀ ਤਰ੍ਰਾਂ ਧੋਣਾ ਚਾਹੀਦਾ ਹੈ ।

ਸਿਹਤ ਮੰਤਰੀ ਨੇ ਦੁੱਧਨ ਸਾਧਾਂ ਦੇ ਹੈਲਥ ਸੈਂਟਰ ਦਾ ਦੌਰਾ ਵੀ ਕੀਤਾ

ਸਿਹਤ ਮੰਤਰੀ ਨੇ ਦੁੱਧਨ ਸਾਧਾਂ ਦੇ ਹੈਲਥ ਸੈਂਟਰ ਦਾ ਦੌਰਾ ਵੀ ਕੀਤਾ । ਉਨ੍ਹਾਂ ਵਾਰਡਾਂ ‘ਚ ਜਾ ਕੇ ਮਰੀਜਾਂ ਦਾ ਹਾਲ ਪੁੱਛਿਆ। ਉਥੇ ਹੀ ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਸਮਸਿਆਵਾਂ ਨੂੰ ਵੀ ਸੁਣਿਆ ਅਤੇ ਤੁਰੰਤ ਹਲ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ।ਓਹਨਾ ਭਰੋਸਾ ਦਵਾਇਆ ਕਿ ਹੜ੍ਹਾਂ ਦੌਰਾਨ ਜਿਹਨਾਂ ਦੇ ਘਰਾਂ ਦੀਆਂ ਛੱਤਾਂ ਖਰਾਬ ਹੋ ਚੁੱਕੀਆਂ ਹਨ, ਉਨ੍ਹਾਂ ਦੀ ਮਦਦ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਸਖ਼ਤ ਨਿਗਰਾਨੀ ਸਮੇਤ ਮੱਛਰਾਂ ਦਾ ਲਾਰਵਾ ਨਸ਼ਟ ਕਰਨ ਦੀ ਹਦਾਇਤ

ਡਾ. ਬਲਬੀਰ ਸਿੰਘ (Dr. Balbir Singh) ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ  ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਸਖ਼ਤ ਨਿਗਰਾਨੀ ਸਮੇਤ ਮੱਛਰਾਂ ਦਾ ਲਾਰਵਾ ਨਸ਼ਟ ਕਰਨ ਦੀ ਹਦਾਇਤ ਕੀਤੀ ਤਾਂ ਕਿ ਡੇਂਗੂ ਤੇ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ਹਰਜੋਤ ਕੌਰ, ਐਸ. ਡੀ. ਐਮ. ਕ੍ਰਿਪਾਲ ਵੀਰ ਸਿੰਘ, ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here