ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਾਇਰੀਆ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ

0
8
Health Minister

ਰਾਜਪੁਰਾ/ਪਟਿਆਲਾ, 23 ਜੁਲਾਈ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜਪੁਰਾ ਦੇ ਪਿੰਡ ਚੰਗੇਰਾ ਵਿਖੇ ਪਿਛਲੇ ਦਿਨੀਂ ਆਏ ਡਾਇਰੀਆ ਦੇ ਕੇਸਾਂ ਤੋਂ ਬਾਅਦ ਅੱਜ ਸਿਹਤ ਵਿਭਾਗ ਸਮੇਤ ਜਲ ਸਪਲਾਈ ਦੀਆਂ ਟੀਮਾਂ ਨਾਲ ਪਿੰਡ ਦਾ ਦੌਰਾ ਕੀਤਾ ਅਤੇ ਮਰੀਜ਼ਾ ਦਾ ਹਾਲ ਜਾਣਿਆ ।

Village Changera  Visit

24 ਘੰਟੇ ਨਿਗਰਾਨੀ, ਦਵਾਈਆਂ ਤੇ ਪੀਣ ਲਈ ਸਾਫ਼ ਪਾਣੀ ਕਰਵਾਇਆ ਜਾ ਰਿਹੈ ਉਪਲਬੱਧ : ਡਾ. ਬਲਬੀਰ ਸਿੰਘ

ਉਨ੍ਹਾਂ ਕਿਹਾ ਕਿ ਪਿੰਡ `ਚ 24 ਘੰਟੇ ਨਿਗਰਾਨੀ, ਦਵਾਈਆਂ ਤੇ ਪੀਣ ਲਈ ਸਾਫ਼ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਤੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡਾਇਰੀਆ ਦੇ ਮਾਮਲੇ ਸਾਹਮਣੇ ਆਉਣ `ਤੇ ਤੁਰੰਤ ਲੋਕਾਂ ਨੂੰ ਟੈਂਕਰਾਂ ਰਾਹੀਂ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਸਮੇਤ ਪਾਣੀ ਦੀਆਂ ਪਾਈਪ ਲਾਈਨ ਦੀ ਜਾਂਚ ਕੀਤੀ ਗਈ ਤੇ ਜਿਥੋਂ ਪਾਣੀ ਦੀ ਪਾਈਪ ਖਰਾਬ ਸੀ, ਉਸ ਨੂੰ ਠੀਕ ਕੀਤਾ ਗਿਆ ਹੈ ।

Dr. Balbeer singh

ਸਿਹਤ ਮੰਤਰੀ ਨੇ ਡਾਇਰੀਆ ਮਰੀਜ਼ਾ ਦਾ ਹਾਲ ਜਾਣਿਆ

ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਜਿਥੋਂ ਪਾਣੀ ਦੀਆਂ ਪਾਈਪਾਂ ਜਾਂਦੀਆਂ ਹਨ, ਉਸ ਉਪਰ ਗੰਦਾ ਪਾਣੀ ਜਾ ਰੂੜੀਆਂ ਆਦਿ ਲੱਗੀਆਂ ਹੋਈਆਂ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਜੀਵਨ ਦਾ ਆਧਾਰ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ, ਸਕੂਲਾਂ ਤੇ ਟੋਭਿਆਂ ਨੇੜੇ ਗੰਦਗੀ ਨਾ ਫੈਲਾਈ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਦੇ ਟੋਭਿਆਂ ਦੀ ਸਾਫ਼ ਸਫ਼ਾਈ ਕਰਵਾਉਣ ਸਮੇਤ ਚਾਰਦੀਵਾਰੀ ਤੇ ਪਾਰਕ ਵਿਕਸਤ ਕਰਨ ਦੇ ਨਿਰਦੇਸ਼ ਸਬੰਧਤ ਵਿਭਾਗਾਂ ਨੂੰ ਦੇ ਦਿੱਤੇ ਗਏ ਹਨ ।

Meet Families

ਬਿਮਾਰੀਆਂ ਤੋਂ ਬਚਾਅ ਲਈ ਲੋਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ : ਸਿਹਤ ਮੰਤਰੀ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੁੰਦੀ ਹੈ ਕਿਉਂਕਿ ਇਸ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ ਤੇ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਫੇਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ । ਇਸ ਮੌਕੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੰਗੇਰਾ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵ ਕੀਤਾ ਜਾ ਚੁੱਕਾ ਹੈ ਤੇ ਨਵੇਂ ਕੇਸਾਂ `ਚ ਹੁਣ ਗਿਰਾਵਟ ਹੈ ਤੇ ਸਥਿਤੀ ਕੰਟਰੋਲ `ਚ ਹੈ ।

Cabuinet Minister Talk

ਸਿਹਤ ਵਿਭਾਗ ਵੱਲੋਂ ਰੱਖੀ ਜਾ ਰਹੀ ਹੈ 24 ਘੰਟੇ ਨਿਗਰਾਨੀ

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਅੱਜ ਇਕ ਕੇਸ ਸਾਹਮਣੇ ਆਇਆ ਹੈ ਤੇ ਹੁਣ ਤੱਕ ਪਿੰਡ `ਚ ਕੁਲ 21 ਡਾਇਰੀਆ ਦੇ ਕੇਸ ਆਏ ਹਨ । ਇਸ ਮੌਕੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ, ਡਾ. ਦਿਵਜੋਤ ਸਿੰਘ, ਸੀ. ਐਚ. ਸੀ. ਕਾਲੋਮਾਜਰਾ ਦੇ ਡਾ. ਪਰਮਦੀਪ ਕੌਰ ਅਤੇ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜੇ.ਐਸ ਸਿੱਧੂ ਵੀ ਮੌਜੂਦ ਸਨ ।

Vllage Dirty Chappar

Read More : ਡਾ. ਬਲਬੀਰ ਸਿੰਘ ਵੱਲੋਂ ਪੰਚਾਂ ਸਰਪੰਚਾਂ ਤੇ ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕਾਂ

LEAVE A REPLY

Please enter your comment!
Please enter your name here