ਸਿਹਤ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ

0
46
Dr. Balbir Singh

ਪਟਿਆਲਾ, 7 ਅਗਸਤ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ ਦਿੱਤਾ ਹੈ ।

1 ਤੋਂ 19 ਸਾਲ ਦੇ ਸਾਰੇ ਬੱਚਿਆਂ ਤੇ ਕਿਸ਼ੋਰਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ

ਅੱਜ ‘ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ’ (National Liberation Day’) ਸਬੰਧੀਂ ਸਿਹਤ ਵਿਭਾਗ ਵੱਲੋਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 1 ਤੋਂ 19 ਸਾਲ ਦੇ ਸਾਰੇ ਬੱਚਿਆਂ ਤੇ ਕਿਸ਼ੋਰਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ ।

ਕੌਮੀ ਡੀ-ਵਾਰਮਿੰਗ ਦਿਵਸ ਮਨਾ ਕੇ ਇਹ ਅਲਬੈਂਡਾਜੋਲ ਦੀ ਦਵਾਈ ਬੱਚਿਆਂ ਨੂੰ ਖਵਾਈ ਜਾ ਰਹੀ ਹੈ

ਸਿਹਤ ਮੰਤਰੀ ਨੇ ਕਿਹਾ ਕਿ ਅੱਜ ਕੌਮੀ ਡੀ-ਵਾਰਮਿੰਗ ਦਿਵਸ ਮਨਾ ਕੇ ਇਹ ਅਲਬੈਂਡਾਜੋਲ (Albendazole) ਦੀ ਦਵਾਈ ਬੱਚਿਆਂ ਨੂੰ ਖਵਾਈ ਜਾ ਰਹੀ ਹੈ ਅਤੇ 14 ਅਗਸਤ ਨੂੰ ਮੋਪ-ਅੱਪ ਦਿਵਸ ਵੀ ਮਨਾਇਆ ਜਾਵੇਗਾ, ਇਸ ਲਈ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇਹ ਗੋਲੀ ਖੁਆਉਣ ਲਈ ਕਰੀਬ 73 ਲੱਖ ਗੋਲੀਆਂ ਦੀ ਵੰਡ ਕੀਤੀ ਗਈ ਹੈ ।

ਰੰਗਲਾ ਪੰਜਾਬ ਬਣਾਉਣ ਲਈ ਸੂਬੇ ਦੇ ਬੱਚਿਆਂ ਦਾ ਸਿਹਤਮੰਦ ਹੋਣ ਜਰੂਰੀ ਹੈ :

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਦੇ ਬੱਚਿਆਂ ਦਾ ਸਿਹਤਮੰਦ ਹੋਣ ਜਰੂਰੀ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਹਰ ਬੱਚੇ ਨੂੰ ਤੰਦਰੁਸਤ ਰੱਖਣ ਲਈ, ਬੱਚਿਆਂ ‘ਚ ਕਿੰਨਾ ਖ਼ੂਨ ਹੈ, ਉਸਦਾ ਕੱਦ ਤੇ ਭਾਰ ਕਿੰਨਾ ਹੈ ਸਮੇਤ ਉਸਦੀ ਅੱਖਾਂ ਦੀ ਨਜ਼ਰ ਘੱਟ ਨਾ ਹੋਵੇ, ਪਤਾ ਲਾਉਣ ਲਈ ਇਹ ਜਾਂਚ ਕਰਵਾਈ ਜਾ ਰਹੀ ਹੈ । ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ (Stomach worms) ਕਰਕੇ ਬਹੁਤ ਬਿਮਾਰੀਆਂ ਲੱਗਦੀਆਂ ਹਨ ਤੇ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਪੇਟ ਦੇ ਕੀੜਿਆਂ ਬਾਰੇ ਜਾਗਰੂਕਤਾ ਤੇ ਇਲਾਜ ਲਈ ਸਾਲ ਵਿੱਚ ਦੋ ਵਾਰ ਅਲਬੈਂਡਾਂਜੋਲ ਦੀ ਗੋਲੀ ਖੁਵਾਈ ਜਾਂਦੀ ਹੈ ।

ਉਨ੍ਹਾਂ ਨੇ ਬੱਚਿਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਦੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਉਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਤੇ ਸਿਹਤ ਵਰਕਰਾਂ ਨੂੰ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਨੇ ਬੱਚਿਆਂ ਨੂੰ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਬਾਰੇ ਵੀ ਜਾਗਰੂਕ ਕੀਤਾ ।

ਸਿਹਤ ਮੰਤਰੀ ਨੇ ਦੱਸਿਆ ਕਿ ਗੰਦੇ ਹੱਥ, ਨੰਗੇ ਪੈਰ ਤੁਰਨ ਨਾਲ, ਸਬਜ਼ੀਆਂ, ਪਾਣੀ ਆਦਿ ਨੂੰ ਵੀ ਪ੍ਰਭਾਵਿਤ ਕਰਦੇ ਹਨ ਅਤੇ ਦੂਜੇ ਬੱਚਿਆਂ ਤੱਕ ਪਹੁੰਚ ਜਾਂਦੇ ਹਨ ਤੇ ਇਸ ਨਾਲ ਖ਼ੂਨ ਦੀ ਕਮੀ, ਪੇਟ ਵਿੱਚ ਦਰਦ, ਕੁਪੋਸ਼ਣ, ਸਰੀਰਕ ਅਤੇ ਮਾਨਸਿਕ ਕਮਜੋਰੀ 5 ਵਾਧੇ ਵਿਕਾਸ ਵਿੱਚ ਰੁਕਾਵਟ, ਸਕੂਲ ਜਾਣਾ ਘਟਣਾ ਆਦਿ ਹੋ ਸਕਦਾ ਹੈ, ਇਸ ਲਈ ਹਰ ਬੱਚਾ ਆਪਣੇ ਨਹੁੰ ਕੱਟਕੇ ਰੱਖੇ, ਹੱਥਾਂ ਨੂੰ ਸਾਫ਼ ਰੱਖੇ ਤੇ ਖੁਲ੍ਹੇ ‘ਚ ਸੌਚ ਨਾ ਜਾਵੇ ਤੇ ਨੰਗੇ ਪੈਰ ਨਾ ਤੁਰੇ ਅਤੇ ਪਾਣੀ ਉਬਾਲ ਕੇ ਪੀਤਾ ਜਾਵੇ ਤੇ ਫ਼ਲ ਸਬਜ਼ੀਆਂ ਹਮੇਸ਼ਾ ਧੋਅ ਕੇ ਹੀ ਖਾਓ ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਨੀਰ, ਘਿਉ ਤੇ ਮਸਾਲਿਆਂ ਵਿੱਚ ਸਭ ਤੋਂ ਵੱਧ ਮਿਲਾਵਟ ਹੁੰਦੀ ਹੈ, ਜਿਸ ਲਈ ਤਿਉਹਾਰਾਂ ਤੋਂ ਪਹਿਲਾਂ ਰਾਜ ਭਰ ‘ਚ ਫੂਡ ਸੈਂਪਲਿੰਗ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤੇ ਖਾਸ ਕਰਕੇ ਬਾਹਰੋਂ ਆਉਣ ਵਾਲੇ ਖਾਧ ਪਦਾਰਥਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ।

ਉਨ੍ਹਾਂ ਦੱਸਿਆ ਕਿ ਪਹਿਲਾਂ ਫੂਡ ਸਪਲੀਮੈਂਟ (Food supplement) ਦੀ ਜਾਂਚ ਨਹੀਂ ਸੀ ਹੁੰਦੀ ਪਰੰਤੂ ਹੁਣ ਇਸ ਲਈ ਵਿਸ਼ੇਸ਼ ਫਲਾਇੰਗ ਸਕੁਐਡ ਬਣਾਏ ਗਏ ਹਨ ਤੇ ਫੂਡ ਸੇਫਟੀ ਆਨ ਵੀਹਲਜ ਵੈਨ ਵੀ ਚਲਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਅਚਾਨਕ ਕਾਰਡੀਐਕ ਡੈਥ ਕਿਉਂ ਹੋ ਰਹੀ ਹੈ, ਇਸ ਲਈ ਵੀ ਸਿਹਤ ਵਿਭਾਗ ਬਾਕੀ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤੇ ਇਸ ਦੀ ਸਲਾਹਕਾਰੀ ਵੀ ਜਾਰੀ ਕੀਤੀ ਜਾ ਰਹੀ ਹੈ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਾਇਰੀਆ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ

 

LEAVE A REPLY

Please enter your comment!
Please enter your name here