ਕਿਸਾਨ ਆਗੂ ਡੱਲੇਵਾਲ ਦੇ ਮ/ਰਨ ਵਰਤ ‘ਤੇ SC ‘ਚ ਸੁਣਵਾਈ; ਪੰਜਾਬ ਸਰਕਾਰ ਮੈਡੀਕਲ ਰਿਪੋਰਟ ਕਰੇਗੀ ਪੇਸ਼
ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਲਗਾਤਾਰ ਤੀਜੇ ਦਿਨ ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਬਲੱਡ ਟੈਸਟ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਸੁਣਵਾਈ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ।
ਜੈਪੁਰ ‘ਚ ਵੱਡਾ ਹਾ*ਦਸਾ; ਗੈਸ ਟੈਂਕਰ ਫਟਣ ਕਾਰਨ 5 ਲੋਕ ਜ਼ਿੰਦਾ ਸੜੇ, ਕਈ ਹੋਰ ਵਾਹਨਾਂ ਨੂੰ ਵੀ ਲਿਆ ਚਪੇਟ ‘ਚ
ਇਸ ਦੇ ਨਾਲ ਹੀ ਇਹ ਵੀ ਵਰਨਣਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਪੱਤਰ ਲਿਖ ਕੇ 6 ਮੁੱਦੇ ਉਠਾਏ ਹਨ। ਇਸ ਵਿਚ ਦੋਸ਼ ਲਾਇਆ ਗਿਆ ਕਿ ਕੇਂਦਰ ਸਰਕਾਰ ਨੇ 2020-21 ਵਿਚ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।