ਕਿਸਾਨ ਆਗੂ ਡੱਲੇਵਾਲ ਦੇ ਮਾਮਲੇ ‘ਤੇ SC ‘ਚ ਸੁਣਵਾਈ, ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਸਮਾਂ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ। ਸਰੀਰਕ ਹਾਲਤ ਦਿਨ ਬ ਦਿਨ ਨਾਜ਼ੁਕ ਹੁੰਦੀ ਜਾ ਰਹੀ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਈ। 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਸਮਾਂ ਹੋਰ ਦਿੱਤਾ ਗਿਆ ਹੈ।
ਅਗਲੀ ਸੁਣਵਾਈ 2 ਜਨਵਰੀ ਨੂੰ
ਅੱਜ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ। ਜਿਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਕੱਲ੍ਹ ਪੰਜਾਬ ਬੰਦ ਸੀ, ਜਿਸ ਕਾਰਨ ਆਵਾਜਾਈ ਨਹੀਂ ਚੱਲੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਹੋਰ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ। ਇਸ ਤੋਂ ਪਹਿਲਾ 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।
ਚੰਦਰਬਾਬੂ ਨਾਇਡੂ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ, ਜਾਣੋ ਕੌਣ ਹੈ ਸਭ ਤੋਂ ਘੱਟ ਜਾਇਦਾਦ ਵਾਲਾ CM?