ਡੀ. ਸੀ. ਵਲੋਂ ਪੀ. ਜੀ. ਆਰ. ਐਸ. ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ

0
25
Deputy Commissioner

ਪਟਿਆਲਾ, 28 ਅਗਸਤ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ.) ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਦੂਸਰੀ ਅਪੀਲ ਦੇ ਕੇਸਾਂ ਦੀ ਸੁਣਵਾਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਲਈ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ । ਇਸ ਮੌਕੇ ਆਪਣੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤੇ ਜਾਣ ਤੋਂ ਖੁਸ਼ ਹੋਏ ਕਈ ਨਾਗਰਿਕਾਂ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ।

ਲੋਕਾਂ ਦੀਆਂ ਸ਼ਿਕਾਇਤਾਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬੇਹੱਦ ਸਹਾਈ ਸਾਬਤ ਹੋਈ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ : ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕੈਂਪ ਦੌਰਾਨ ਲਗਪਗ 135 ਅਪੀਲਾਂ ਦੀ ਸੁਣਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਇਨ੍ਹਾਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਦੀ ਪ੍ਰਾਪਤ ਹੋਈ ਸ਼ਿਕਾਇਤ ਦੇ ਨਿਪਟਾਰੇ ਵਿੱਚ ਕੋਈ ਕੁਤਾਹੀ ਅਤੇ ਬਿਨ੍ਹਾਂ ਕਾਰਨ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਪੀ. ਡੀ. ਏ. ਦੇ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ, ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

ਆਪਣੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੋਂ ਖੁਸ਼ ਹੋਏ ਲੋਕਾਂ ਵੱਲੋਂ ਡੀ.ਸੀ. ਤੇ ਹੋਰ ਅਧਿਕਾਰੀਆਂ ਦੀ ਸ਼ਲਾਘਾ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ (Public Grievance Redressal Portal)  ‘ਤੇ ਆਈਆਂ ਸ਼ਿਕਾਇਤਾਂ ਦਾ ਸਮੂਹ ਵਿਭਾਗਾਂ ਵੱਲੋਂ ਤੁਰੰਤ ਨਿਪਟਾਰਾ ਕੀਤੇ ਜਾਣ ਨਾਲ ਇਹ ਪ੍ਰਣਾਲੀ ਲੋਕਾਂ ਦੇ ਮਸਲੇ ਤੇ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਬੇਹੱਦ ਸਹਾਈ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੀ. ਜੀ. ਆਰ. ਐਸ. ‘ਤੇ ਆਈ ਕੋਈ ਸ਼ਿਕਾਇਤ ਪਹਿਲਾਂ ਵਿਭਾਗ ਪਾਸ ਆਉਂਦੀ ਹੈ ਤੇ ਜੇਕਰ ਵਿਭਾਗ ਵੱਲੋਂ ਦਿੱਤੇ ਜਵਾਬ ਤੋਂ ਸ਼ਿਕਾਇਤਕਰਤਾ ਸੰਤੁਸ਼ਟ ਨਹੀ ਹੁੰਦਾ ਤਾਂ ਉਹ ਦੁਬਾਰਾ ਅਪੀਲ ਕਰਦਾ ਹੈ, ਜੋ ਵਿਭਾਗ ਦੇ ਉੱਚ ਅਧਿਕਾਰੀ ਪਾਸ ਪੁੱਜਦੀ ਹੈ। ਇਸ ਤਰ੍ਹਾਂ ਪਹਿਲੀ ਅਪੀਲ ਦੇ ਉੱਤਰ ਤੋਂ ਸੰਤੁਸ਼ਟ ਨਾ ਹੋਣ ਦੀ ਸੂਰਤ ਵਿੱਚ ਦੂਸਰੀ ਅਪੀਲ ਕੀਤੀ ਜਾ ਸਕਦੀ, ਜਿਸ ਦੀ ਸੁਣਵਾਈ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ।

ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ । ਕੈਂਪ ਦੌਰਾਨ ਡਾ. ਪ੍ਰੀਤੀ ਯਾਦਵ ਨੇ ਮੌਕੇ ‘ਤੇ ਕੇਸਾਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਕੇਸਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਹੋਣ ‘ਤੇ ਸਬੰਧਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਪੋਰਟਲ ‘ਤੇ ਪਾਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋ ਰਿਹਾ ਹੈ

ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਪੁੱਜੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤੀ ਅਤੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਪੋਰਟਲ ‘ਤੇ ਪਾਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋ ਰਿਹਾ ਹੈ ।

Read More : ਡਿਪਟੀ ਕਮਿਸ਼ਨਰ ਨੇ ਵਾਤਾਵਰਣ ਪਲਾਨ ਦੀ ਕਾਰਜਵਿਧੀ ਦੀ ਕੀਤੀ ਸਮੀਖਿਆ

LEAVE A REPLY

Please enter your comment!
Please enter your name here