ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਤੇ ਹੋਈ ਸੁਣਵਾਈ

0
34
Amritpal singh

ਚੰਡੀਗੜ੍ਹ, 16 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਅੱਜ ਵੀਡੀਓ ਕਾਨਫਰੈਂਸਿੰਗ (Video conferencing) ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੇਸ਼ ਹੋਏ ਦੀ ਪੈਰੋਲ ਅਰਜ਼ੀ (Parole application)  ਤੇ ਸੁਣਵਾਈ ਹੋਈ । ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੈਸ਼ਨਲ ਸਕਿਓਰਿਟੀ ਐਕਟ (National Security Act) ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ।

ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਕੀ ਕੀ ਦੱਸਿਆ

ਉਨ੍ਹਾਂ ਸੁਣਵਾਈ ਦੌਰਾਨ ਦੱਸਿਆ ਕਿ ਜੇਲ੍ਹ ’ਚ ਬੰਦ ਹੋਣ ਕਾਰਨ ਉਨ੍ਹਾਂ ਦੇ ਸੰਸਦ ਹਲਕੇ ਖਡੂਰ ਸਾਹਿਬ ਨਾਲ ਸਬੰਧਤ ਮੁੱਦੇ ਲੋਕ ਸਭਾ ’ਚ ਨਹੀਂ ਚੁੱਕੇ ਜਾ ਰਹੇ । ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਅੱਗੇ ਪੇਸ਼ ਹੁੰਦਿਆਂ ਵਕੀਲਾਂ ਦੇ ਕੰਮ ਤੋਂ ਦੂਰ ਰਹਿਣ ਦੇ ਮੱਦੇਨਜ਼ਰ ਅੰਮ੍ਰਿਤਪਾਲ ਸਿੰਘ ਨੇ ਖੁਦ ਅਦਾਲਤ ਨੂੰ ਸੰਬੋਧਨ ਕਰਨ ਦੀ ਚੋਣ ਕੀਤੀ । ਉਨ੍ਹਾਂ ਦੱਸਿਆ ਕਿ ਐੱਨ. ਐੱਸ. ਏੇ. ਤਹਿਤ ਹਿਰਾਸਤ ਨੇ ਉਨ੍ਹਾਂ ਦੇ ਸੰਸਦੀ ਹਲਕੇ ਦੇ ਕੰਮਕਾਜ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ ।

ਲੋਕ ਸਭਾ ਹਲਕੇ ਦੇ ਮੁੱਦੇ ਚੁੱਕਣ ਲਈ ਕੀਤੀ ਸੀ ਸ਼ਰਤੀਆ ਜ਼ਮਾਨਤ ਦੀ ਮੰਗ ਪਰ ਨਹੀਂ ਮਿਲੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਮੁੱਦੇ ਉਠਾਉਣ ਲਈ ਸ਼ਰਤੀਆ ਜ਼ਮਾਨਤ ਦੀ ਮੰਗ ਕੀਤੀ ਸੀ, ਪਰ ਅਜੇ ਤੱਕ ਮਿਲੀ ਨਹੀਂ ਹੈ । ਅੰਮ੍ਰਿਤਪਾਲ ਨੇ ਕਾਇਮ ਰੱਖਿਆ ਕਿ ਇਹ ਮੁੱਦਾ ਸਿਰਫ਼ ਉਨ੍ਹਾਂ ਤੱਕ ਹੀ ਸੀਮਤ ਨਹੀਂ ਹੈ, ਬਲਕਿ ਇਹ ਉਨ੍ਹਾਂ ਦੇ ਵੋਟਰਾਂ ਨਾਲ ਸਬੰਧਤ ਹੈ, ਜਿਨ੍ਹਾਂ ਦੀ ਸੰਸਦੀ ਆਵਾਜ਼ ਸੁਣੀ ਜਾਣੀ ਜ਼ਰੂਰੀ ਹੈ । ਉਨ੍ਹਾਂ ਬੈਂਚ ਨੂੰ ਕਿਹਾ ਕਿ ਭਾਰਤ ਦੇ ਜਮਹੂਰੀ ਪ੍ਰਬੰਧ ਵਿੱਚ, ਇੱਕ ਚੁਣੇ ਹੋਏ ਨੁਮਾਇੰਦੇ ਨੂੰ ਸੰਸਦ ਅੱਗੇ ਮੁੱਦੇ ਉਠਾਉਣ ਦਾ ਅਧਿਕਾਰ ਹੈ। ਪਰ ਮੇਰੇ `ਤੇ ਲਗਾਇਆ ਗਿਆ ਐੱਨ. ਐੱਸ. ਏ. ਆਪਣੇ ਤੀਜੇ ਸਾਲ ਵਿੱਚ ਵਧਾ ਦਿੱਤਾ ਗਿਆ ਹੈ । ਇਹ ਸਾਰੇ ਮੁੱਦੇ ਸੰਸਦ ਵਿੱਚ ਉਠਾਉਣੇ ਜ਼ਰੂਰੀ ਹਨ ।

ਪੈਰੋਲ ਪਟੀਸ਼ਨ ਤੇ ਫਿਰ ਸੁਣਵਾਈ ਹੋਵੇਗੀ ਬੁੱਧਵਾਰ ਨੂੰ

ਬੈਂਚ ਨੇ ਇਸ ਮਾਮਲੇ `ਤੇ ਅੰਮ੍ਰਿਤਪਾਲ ਨੂੰ ਸੁਣਨ ਦੀ ਆਪਣੀ ਇੱਛਾ ਜ਼ਾਹਰ ਕੀਤੀ ਪਰ ਇਹ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਕਹਿਣਾ ਹੋਵੇਗਾ ਕਿ ਉਹ ਬਾਅਦ ਵਿੱਚ ਆਪਣੇ ਵਕੀਲ ਨੂੰ ਬਹਿਸ ਕਰਨ ਲਈ ਮਾਮਲੇ ਨੂੰ ਮੁਲਤਵੀ ਕਰਨ ਦੀ ਮੰਗ ਨਹੀਂ ਕਰਨਗੇ। ਅੰਮ੍ਰਿਤਪਾਲ ਨੇ ਇਸ ਸ਼ਰਤ ਨੂੰ ਮੰਨ ਲਿਆ ।

ਬੈਂਚ ਨੇ ਇਸ ਤੱਥ ਦਾ ਨੋਟਿਸ ਲਿਆ ਕਿ ਸੂਬੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਨੂਪਮ ਗੁਪਤਾ ਪਿਛਲੀ ਸੁਣਵਾਈ ਦੀ ਮਿਤੀ `ਤੇ ਆਪਣੀਆਂ ਦਲੀਲਾਂ ਪੂਰੀਆਂ ਨਹੀਂ ਕਰ ਸਕੇ ਸਨ ਅਤੇ ਉਨ੍ਹਾਂ ਨੂੰ ਹੋਰ ਸੁਣਿਆ ਜਾਣਾ ਜ਼ਰੂਰੀ ਸੀ । ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ (Amritpal Singh) ਦੀ ਪੈਰੋਲ ਵਾਲੀ ਪਟੀਸ਼ਨ ’ਤੇ ਭਲਕੇ ਬੁੱਧਵਾਰ ਨੂੰ ਮੁੜ ਤੋਂ ਸੁਣਵਾਈ ਕੀਤੀ ਜਾਵੇਗੀ । ਜ਼ਿਕਰਯੋਗ ਹੈ ਅੱਜ ਸਵੇਰੇ ਹੋਈ ਸੁਣਵਾਈ ਤੋਂ ਬਾਅਦ ਹਾਈ ਕੋਰਟ ਵੱਲੋਂ ਮੁੜ 2 ਵਜੇ ਤੋਂ ਬਾਅਦ ਕੀਤੀ ਗਈ ਸੁਣਵਾਈ ਤੋਂ ਇਹ ਫ਼ੈਸਲਾ ਸੁਣਾਇਆ ਗਿਆ ।

Read More : ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ `ਤੇ ਸੁਣਵਾਈ ਟਲੀ

LEAVE A REPLY

Please enter your comment!
Please enter your name here