ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਕਰੇਗੀ ਜਵਾਬ ਦਾਖਿਲ
ਚੰਡੀਗੜ੍ਹ : ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਜਵਾਬ ਦਾਖਿਲ ਕਰੇਗੀ। ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਨੂੰ ਇਲਾਜ ਮੁਹਈਆ ਕਰਵਾਉਣ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਤੋਂ ਪਹਿਲਾ 30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ।
ਪੁਲਿਸ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਮੀਟਿੰਗਾਂ ਦਾ ਦੌਰ ਜਾਰੀ
ਦੱਸ ਦਈਏ ਕਿ ਬੀਤੇ ਕੱਲ੍ਹ (ਬੁੱਧਵਾਰ) ਨੂੰ ਵੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ। ਪਰ ਡੱਲੇਵਾਲ ਕਿਸੇ ਵੀ ਤਰਾਂ ਦੇ ਡਾਕਟਰੀ ਇਲਾਜ ਤੋਂ ਮਨਾ ਕਰ ਰਹੇ ਹਨ ਓਧਰ, 4 ਜਨਵਰੀ ਨੂੰ ਖਨੌਰੀ ਮੋਰਚੇ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਵਿੱਚ 2 ਲੱਖ ਤੋਂ ਵੱਧ ਕਿਸਾਨਾਂ ਦੇ ਪੁੱਜਣ ਦੀ ਸੰਭਾਵਨਾ ਹੈ। ਡੱਲੇਵਾਲ ਖਨੌਰੀ ਮੋਰਚੇ ਤੋਂ ਆਪਣਾ ਅਹਿਮ ਸੰਦੇਸ਼ ਦੇਣਗੇ। ਸਾਰੇ ਕਿਸਾਨਾਂ ਨੇ ਸਵੇਰੇ 10 ਵਜੇ ਤੱਕ ਮੋਰਚੇ ‘ਤੇ ਪਹੁੰਚਣਾ ਹੈ।
Diljit ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਪੜੋ ਕੀ ਹੋਈ ਗੱਲਬਾਤ