ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ ਸਕੂਲ ਬੱਸ ਨੂੰ ਮਾਰੀ ਟੱਕਰ, ਹਾਦਸੇ ‘ਚ ਤਿੰਨ ਜ਼ਖਮੀ
ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਕਾਰ ਨੇ ਆਪਣਾ ਸੰਤੁਲਨ ਗੁਆ ਦਿੱਤਾ, ਜਿਸ ਕਾਰਨ ਇਹ ਪਹਿਲਾਂ ਇਕ ਆਟੋ ਨਾਲ ਟਕਰਾ ਗਈ ਅਤੇ ਫਿਰ ਸਕੂਲ ਬੱਸ ਨਾਲ ਜਾ ਟਕਰਾਈ। ਇਸ ਹਾਦਸੇ ‘ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ।
ਬੁਰੀ ਤਰ੍ਹਾਂ ਨੁਕਸਾਨੀ ਗਈ ਸਕੂਲ ਬੱਸ
ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਹਾਦਸੇ ‘ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾਲਾਂਕਿ, ਸਕੂਲ ਬੱਸ ਖਾਲੀ ਸੀ ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਹਾਦਸੇ ਤੋਂ ਬਾਅਦ ਆਵਾਜਾਈ ਵੀ ਪ੍ਰਭਾਵਿਤ ਹੋਈ। ਲੋਕਾਂ ਨੇ ਤੁਰੰਤ ਹਾਦਸੇ ਦੀ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਮ ਖੁਲਵਾਇਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਨੁਕਸਾਨੇ ਵਾਹਨਾਂ ਨੂੰ ਸੜਕ ਤੋਂ ਹਟਵਾਇਆ।
ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ: CM ਮਾਨ