ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ, ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਫਿਲੌਰ ਦੀ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਖਿਲਾਫ ਇਹ ਕਾਰਵਾਈ ਕਰੀਬ 5 ਮਹੀਨੇ ਪਹਿਲਾਂ ਗੁਰਾਇਆ ਵਿਖੇ ਲੋਕ ਸਭਾ ਚੋਣਾਂ ਦੌਰਾਨ ਡਿਊਟੀ ‘ਤੇ ਮੌਜੂਦ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਕਰਨ ਦੇ ਦੋਸ਼ ‘ਚ ਕੀਤੀ ਗਈ ਹੈ।
ਇਹ ਵੀ ਪੜੋ:ਤਿਹਾੜ ਜੇਲ ‘ਚ ਬੰਦ ਗੈਂ.ਗਸਟਰ ਮਾਹਲ ਦੇ 3 ਸਾਥੀ ਨਾਜਾਇਜ਼ ਹ*ਥਿਆਰਾਂ ਸਮੇਤ ਗ੍ਰਿ/ਫਤਾਰ
ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।ਉਨ੍ਹਾਂ ਦੱਸਿਆ ਕਿ ਉਸ ਨੂੰ ਡਿਊਟੀ ਦੌਰਾਨ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੁਲਦੀਪ ਖੁਰਾਣਾ ਨੇ ਨਾਇਬ ਤਹਿਸੀਲਦਾਰ ਨਾਲ ਕੀਤਾ ਦੁਰਵਿਵਹਾਰ
ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ।ਉਸ ਨੇ ਦੋਸ਼ ਲਾਇਆ ਸੀ ਕਿ ਜਦੋਂ ਉਹ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਕੁਲਦੀਪ ਖੁਰਾਣਾ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਦੀ ਵੀਡੀਓ ਬਣਾ ਲਈ। ਇਸ ਮਗਰੋਂ ਪੁਲੀਸ ਨੇ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ। ਜਿਸ ਤਹਿਤ ਹੁਣ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।